ਚੰਡੀਗੜ੍ਹ:ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿੱਚ ਚੰਡੀਗੜ੍ਹ ਵਿੱਚ ਹੋਲੀ ਮਿਲਨ ਸਮਾਰੋਹ ਦਾ ਆਯੋਜਨ (Holi Milan ceremony in Chandigarh) ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਮੁੱਖ ਸਕੱਤਰ ਸੰਜੀਵ ਕੌਸ਼ਲ ਮੌਜੂਦ ਰਹੇ।
ਇਹ ਵੀ ਪੜੋ:Holika Dahan 2022: ਹੋਲਿਕਾ ਦਹਨ ਮੌਕੇ ਹਾਜ਼ਰ ਲੋਕ ਹੋਏ ਇਕੱਠੇ
ਹਰਿਆਣਾ ਦੇ ਰਾਜਪਾਲ ਨੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ (Chief Minister of Punjab Sardar Bhagwant Mann), ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦਾ ਰੰਗਾਂ ਅਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ।