ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਸਰਕਾਰ ਦੇ ਡੋਰ ਸਟੈਪ ਡਿਲੀਵਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਕਿਹਾ ਕਿ ਦਿੱਲੀ 'ਚ ਅਸੀਂ ਕਰਨਾ ਚਾਹੁੰਦੇ ਸੀ ਪਰ ਕੇਂਦਰ ਸਰਕਾਰ ਨੇ ਸਾਨੂੰ ਰੋਕਣ ਨਹੀਂ ਦਿੱਤਾ। ਪਰ ਹੁਣ ਪੰਜਾਬ ਵਿੱਚ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਦੇ ਗਰੀਬਾਂ ਲਈ ਬਹੁਤ ਹੀ ਸ਼ਾਨਦਾਰ ਐਲਾਨ ਕੀਤਾ ਹੈ, ਮੈਂ ਸਮਝਦਾ ਹਾਂ ਕਿ ਇਸ ਤਰ੍ਹਾਂ ਦਾ ਕੰਮ ਪੂਰੇ ਦੇਸ਼ ਵਿੱਚ ਹੋਣਾ ਚਾਹੀਦਾ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ, ਪਰ ਲੋਕਾਂ ਨੂੰ ਆਪਣੇ ਘਰਾਂ ਲਈ ਰਾਸ਼ਨ ਲੈਣ ਲਈ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੀਜ਼ਾ ਇੱਕ ਫੋਨ ਕਰਨ 'ਤੇ ਆ ਜਾਂਦਾ ਹੈ ਪਰ ਫਿਰ ਵੀ ਲੋਕਾਂ ਨੂੰ ਰਾਸ਼ਨ ਲਈ ਲੰਬੀਆਂ ਲਾਈਨਾਂ ਲਾਉਣੀਆਂ ਪੈਂਦੀਆਂ ਹਨ। ਘਰ-ਘਰ ਰਾਸ਼ਨ ਸਕੀਮ ਤਹਿਤ ਜੋ ਵੀ ਕਣਕ, ਚਾਵਲ ਅਤੇ ਦਾਲ ਹੈ, ਉਸ ਨੂੰ ਚੰਗੀ ਤਰ੍ਹਾਂ ਪੈਕ ਕਰਕੇ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਨਾਲ ਪੰਜਾਬ ਦੇ ਗਰੀਬਾਂ ਨੂੰ ਇਸ ਦਾ ਕਾਫੀ ਫਾਇਦਾ ਹੋਵੇਗਾ।