ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਿੰਘੂ ਸਰਹੱਦ ਨੇੜੇ ਗੁਰੂ ਗੋਬਿੰਦ ਸਿੰਘ ਯਾਦਗਾਰੀ ਸਥਾਨ 'ਤੇ ਪਹੁੰਚੇ। ਇਹ ਯਾਦਗਾਰ ਥਾਂ ਦਿੱਲੀ ਸਰਕਾਰ ਨੇ ਬਣਾਈ ਹੈ। ਇਸ ਥਾਂ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਕੀਰਤਨ ਕਰਵਾਇਆ ਗਿਆ।
ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਮਿਲਣ ਪਹੁੰਚੇ ਸੀਐੱਮ ਕੇਜਰੀਵਾਲ, ਖੇਤੀ ਕਾਨੂੰਨ ਰੱਦ ਕਰਨ ਦੀ ਦੁਹਰਾਈ ਮੰਗ - ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ
ਸਿੰਘੂ ਸਰਹੱਦ ਨੇੜੇ ਬਣੇ ਗੁਰੂ ਗੋਬਿੰਦ ਸਿੰਘ ਯਾਦਗਾਰੀ ਸਥਾਨ 'ਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਪਹੁੰਚੇ। ਉੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਦੁਹਰਾਈ।
ਸਿੰਘੂ ਬਾਰਡਰ: ਕਿਸਾਨਾਂ ਨੂੰ ਮਿਲਣ ਪਹੁੰਚੇ ਸੀਐੱਮ ਕੇਜਰੀਵਾਲ , ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਦੁਹਰਾਈ
ਇਹ ਕੀਰਤਨ ਦਿੱਲੀ ਸਰਕਾਰ ਦੀ ਪੰਜਾਬੀ ਅਕਾਦਮੀ ਨੇ ਕੀਤਾ। ਪੰਜਾਬੀ ਅਕਾਦਮੀ ਦੇ ਚੇਅਰਮੈਨ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਨ। ਨਾਲ ਹੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇੱਥੇ ਪਹੁੰਚੇ ਅਤੇ ਕਿਸਾਨਾਂ ਦੇ ਮੁੱਦੇ ਨੂੰ ਉਠਾਇਆ। ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਨੂੰ ਦੁਹਰਾਇਆ।
ਉੱਥੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੀ ਸੇਵਾ ਵਿੱਚ ਕੋਈ ਕਮੀ ਨਾ ਰਹਿ ਜਾਵੇ, ਇਸ ਲਈ ਤਾਂ ਉਹ ਖ਼ੁਦ ਉਨ੍ਹਾਂ ਦੀ ਦੇਖਭਾਲ ਕਰ ਰਹੇ ਹਨ।