ਨਵੀਂ ਦਿੱਲੀ:ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ CNG ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇੰਦਰਪ੍ਰਸਥ ਗੈਸ ਲਿਮਿਟੇਡ (IGL) ਨੇ ਅੱਜ ਦਿੱਲੀ ਵਿੱਚ CNG ਦੀ ਕੀਮਤ ਵਿੱਚ 2.50 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਹੈ।
ਜਿਸ ਨਾਲ CNG ਦੀ ਕੀਮਤ 71.61 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਲਈ ਸੀਐਨਜੀ ਦੀ ਕੀਮਤ 74.17 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਜਦੋਂ ਕਿ ਗੁਰੂਗ੍ਰਾਮ ਵਿੱਚ ਇਸਦੀ ਕੀਮਤ 79.94 ਰੁਪਏ ਪ੍ਰਤੀ ਕਿਲੋਗ੍ਰਾਮ ਹੋਵੇਗੀ।
ਦਿੱਲੀ-NCR 'ਚ CNG ਦੀਆਂ ਕੀਮਤਾਂ ਵਧੀਆਂ, ਜਾਣੋ ਨਵੇਂ ਰੇਟ ਇਸ ਤੋਂ ਪਹਿਲਾਂ, ਇੰਦਰਪ੍ਰਸਥ ਗੈਸ ਲਿਮਟਿਡ ਨੇ 7 ਅਪ੍ਰੈਲ ਨੂੰ ਲਗਾਤਾਰ ਦੂਜੇ ਦਿਨ ਸੀਐਨਜੀ ਦੀਆਂ ਕੀਮਤਾਂ ਵਿੱਚ 2.50 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਸੀ। ਜਿਸ ਨਾਲ ਮਾਰਚ ਤੋਂ ਸੀਐਨਜੀ ਦੀਆਂ ਕੀਮਤਾਂ ਵਿੱਚ ਕੁੱਲ 15 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਇੰਦਰਪ੍ਰਸਥ ਗੈਸ ਲਿਮਿਟੇਡ ਦਿੱਲੀ ਅਤੇ ਐਨਸੀਆਰ ਵਿੱਚ ਸੀਐਨਜੀ ਅਤੇ ਪਾਈਪ ਵਾਲੀ ਰਸੋਈ ਗੈਸ ਦੀ ਰਿਟੇਲ ਕਰਦੀ ਹੈ।
ਇਹ ਵੀ ਪੜ੍ਹੋ:-ਪਾਕਿਸਤਾਨ ’ਚ ਸਿੱਖ ਸ਼ਰਧਾਲੂ ਦੀ ਮੌਤ: ਜਿੱਥੇ ਹੋਇਆ ਜਨਮ, ਉਥੇ ਲਿਆ ਆਖਰੀ ਸਾਹ