ਪੰਜਾਬ

punjab

ALT ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੇ ਪੁਲਿਸ ਹਿਰਾਸਤ ਨੂੰ ਦਿੱਲੀ ਹਾਈ ਕੋਰਟ 'ਚ ਦਿੱਤੀ ਚੁਣੌਤੀ

By

Published : Jun 30, 2022, 4:04 PM IST

Updated : Jun 30, 2022, 5:25 PM IST

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਗਏ Alt News ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਪੁਲਿਸ ਹਿਰਾਸਤ ਖਿਲਾਫ ਹਾਈਕੋਰਟ ਪਹੁੰਚ ਗਏ ਹਨ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਣੀ ਹੈ।

co founder of alt news mohammad zubair
co founder of alt news mohammad zubair

ਨਵੀਂ ਦਿੱਲੀ: ਪੱਤਰਕਾਰ ਅਤੇ ਫੈਕਟ ਚੈਕ ਵੈੱਬਸਾਈਟ Alt ਨਿਊਜ਼ ਦੇ ਸੰਸਥਾਪਕ ਮੁਹੰਮਦ ਜ਼ੁਬੈਰ ਨੇ ਪੁਲਿਸ ਹਿਰਾਸਤ ਦੇ ਖਿਲਾਫ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਇਸ ਪਟੀਸ਼ਨ 'ਤੇ ਭਲਕੇ ਯਾਨੀ 1 ਜੁਲਾਈ ਨੂੰ ਸੁਣਵਾਈ ਕਰੇਗਾ।



ਦੱਸ ਦੇਈਏ ਕਿ 28 ਜੂਨ ਨੂੰ ਪਟਿਆਲਾ ਹਾਊਸ ਕੋਰਟ ਨੇ ਜ਼ੁਬੈਰ ਦੀ ਪੁਲਿਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਸੀ। ਜ਼ੁਬੈਰ ਨੂੰ 27 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜ਼ੁਬੈਰ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ।



ਪੁਲਿਸ ਮੁਤਾਬਕ ਜ਼ੁਬੈਰ ਨੂੰ 27 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਪੁੱਛਗਿੱਛ ਤੋਂ ਬਾਅਦ ਜ਼ੁਬੈਰ ਨੂੰ 27 ਜੂਨ ਦੀ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਰਾਤ ਨੂੰ ਹੀ ਬੁਰਾੜੀ ਸਥਿਤ ਡਿਊਟੀ ਮੈਜਿਸਟ੍ਰੇਟ ਦੀ ਰਿਹਾਇਸ਼ 'ਤੇ ਪੇਸ਼ ਕੀਤਾ ਗਿਆ, ਜਿੱਥੇ ਡਿਊਟੀ ਮੈਜਿਸਟ੍ਰੇਟ ਨੇ ਉਸ ਨੂੰ ਇਕ ਦਿਨ ਲਈ ਪੁਲਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਹਨ।




ਇਹ ਵੀ ਪੜ੍ਹੋ:ਹੈਦਰਾਬਾਦ ਦੌਰੇ ਦੌਰਾਨ ਪੀਐਮ ਮੋਦੀ ਆਮ ਰਸੋਈਏ ਦੁਆਰਾ ਬਣਾਏ ਗਏ ਪਕਵਾਨਾਂ ਦਾ ਲੈਣਗੇ ਸਵਾਦ

Last Updated : Jun 30, 2022, 5:25 PM IST

ABOUT THE AUTHOR

...view details