ਹੈਦਰਾਬਾਦ:ਕਾਮੇਡੀਅਨ ਭਾਰਤੀ ਵਿਵਾਦਾਂ 'ਚ ਫਸ ਚੁੱਕੀ ਹੈ ਕਿਉਂਕਿ ਉਸਨੇ ਦਾੜ੍ਹੀ ਮੁੱਛਾਂ 'ਤੇ ਵਿਵਾਦਿਤ ਟਿੱਪਣੀ ਕੀਤੀ ਹੈ। ਹਾਲਾਂਕਿ ਉਨ੍ਹਾਂ ਦੀ ਇਹ ਟਿੱਪਣੀ ਮਜ਼ਾਕ ਸੀ ਪਰ ਟਵਿੱਟਰ 'ਤੇ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਭਾਰਤੀ ਦੇ ਬਿਆਨ ਨੂੰ ਇਤਰਾਜ਼ਯੋਗ ਦੱਸਦੇ ਹੋਏ ਲੋਕਾਂ ਨੇ ਉਨ੍ਹਾਂ ਨੂੰ ਇੱਜ਼ਤ 'ਚ ਰਹਿਣ ਲਈ ਕਿਹਾ। ਹੁਣ ਉਹ ਟਵਿੱਟਰ 'ਤੇ ਜ਼ਬਰਦਸਤ ਟ੍ਰੋਲ ਹੋ ਰਹੀ ਹੈ।
ਭਾਰਤੀ ਨੇ ਟੀਵੀ ਸ਼ੋਅ ਦੌਰਾਨ ਕਿਹਾ ਕਿ ਦਾੜ੍ਹੀ ਅਤੇ ਮੁੱਛਾਂ ਕਿਉਂ ਨਹੀਂ ਰੱਖਣੀਆਂ ਚਾਹੀਦੀਆਂ। ਦੁੱਧ ਪੀਣ ਦੇ ਬਾਅਦ ਦਾੜ੍ਹੀ ਨੂੰ ਮੂੰਹ ਵਿੱਚ ਪਾਓ ਤਾਂ ਸੇਵੀਆਂ ਦਾ ਟੇਸਟ ਆਉਂਦਾ ਹੈ। ਫਿਰ ਵੀ ਉਹ ਨਹੀਂ ਰੁਕੀ। ਉਸ ਨੇ ਦੱਸਿਆ ਕਿ ਉਸ ਦੀਆਂ ਕਈ ਸਹੇਲੀਆਂ ਦੇ ਵਿਆਹ ਹੋ ਚੁੱਕੇ ਹਨ ਅਤੇ ਉਹ ਹੁਣ ਦਾੜ੍ਹੀ ਅਤੇ ਮੁੱਛਾਂ ਵਿੱਚੋਂ ਜੂੰਆਂ ਹਟਾਉਣ ਵਿੱਚ ਰੁੱਝੀਆਂ ਰਹਿੰਦੀਆਂ ਹਨ।
ਇਸ ਸ਼ਬਦਾਵਲੀ 'ਤੇ ਉਹ ਟ੍ਰੋਲ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਭਾਰਤੀ ਖੁਦ ਅੰਮ੍ਰਿਤਸਰ, ਪੰਜਾਬ ਵਿੱਚ ਜੰਮੀ-ਪਲੀ ਹੈ ਅਤੇ ਉਹ ਅਜਿਹਾ ਕਹਿ ਰਹੀ ਹੈ। ਉਨ੍ਹਾਂ ਦੇ ਇਸ ਮਜ਼ਾਕ ਤੋਂ ਬਾਅਦ ਸਿੱਖਾਂ 'ਚ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਯੂਜ਼ਰਸ ਤਰ੍ਹਾਂ-ਤਰ੍ਹਾਂ ਦੇ ਕਮੈਂਟਸ ਕਰਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ।
ਪੈਸੇ ਨੇ ਦਿਮਾਗ ਖਰਾਬ ਕਰ ਦਿੱਤਾ: ਇਹ ਉਹੀ ਦਾੜੀ ਹੈ ਬੀਬਾ, ਜਿਸ ਨੂੰ ਦੇਖ ਕੇ ਤੁਹਾਡੀਆਂ ਧੀਆਂ ਭੈਣਾਂ ਸੁਰੱਖਿਅਤ ਮਹਿਸੂਸ ਕਰਦੀਆਂ ਹਨ। ਜੇ ਕੋਈ ਬਾਹਰੋਂ ਬੋਲੇ ਤਾਂ ਸਮਝ ਆਉਂਦੀ ਹੈ, ਪਰ ਜੇਕਰ ਕੋਈ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਵਰਗੇ ਸਥਾਨ ਨਾਲ ਸਬੰਧਤ ਅਜਿਹੀ ਗੱਲ ਕਹੇ ਤਾਂ ਸਪੱਸ਼ਟ ਹੈ ਕਿ ਪੈਸੇ ਨੇ ਦਿਮਾਗ ਖਰਾਬ ਕਰ ਦਿੱਤਾ ਹੈ।