ਪੰਜਾਬ

punjab

ETV Bharat / bharat

ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਦੀਆਂ ਜਮਾਨਤ ਅਰਜ਼ੀਆਂ 'ਤੇ ਅਦਾਲਤ ਅੱਜ ਕਰੇਗਾ ਸੁਣਵਾਈ - ਨਾਰਕੋਟਿਕਸ ਕੰਟਰੋਲ ਬਿਊਰੋ

ਹਾਸਰਸ ਕਲਾਕਾਰ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚਿਆ ਨੂੰ ਐਨਸੀਬੀ ਨੇ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

COMEDIAN BHARTI SINGH AND HER HUSBAND BAIL PLEA TO BE HEARD TODAY
ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਦੀਆਂ ਜਮਾਨਤ ਅਰਜ਼ੀਆਂ 'ਤੇ ਅਦਾਲਤ ਅੱਜ ਕਰੇਗਾ ਸੁਣਵਾਈ

By

Published : Nov 23, 2020, 9:59 AM IST

ਮੁੰਬਈ: ਕਲਾਕਾਰ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚਿਆ ਨੂੰ ਐਨਸੀਬੀ ਨੇ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਨਿਆਂਇਕ ਹਿਰਾਸਤ ਵਿੱਚ ਭੇਜਣ ਤੋਂ ਥੋੜ੍ਹੀ ਦੇਰ ਬਾਅਦ ਹੀ ਉਨ੍ਹਾਂ ਦੇ ਵਕੀਲ ਅਯਾਜ਼ ਖਾਨ ਦੁਆਰਾ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਮੈਜਿਸਟ੍ਰੇਟ ਕੋਰਟ ਅੱਜ ਇਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ।

ਮੁੰਬਈ ਦੀ ਇੱਕ ਅਦਾਲਤ ਨੇ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚਿਆ ਨੂੰ 4 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਘਰ ਵਿੱਚੋਂ ਗਾਂਜਾ ਬਰਾਮਦ ਹੋਣ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਅਦਾਲਤ ਉਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ 'ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਭਾਰਤੀ ਨੂੰ ਐਨਸੀਬੀ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਪਤੀ ਨੂੰ ਐਤਵਾਰ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਜੋੜੇ ਨੂੰ ਐਤਵਾਰ ਦੁਪਹਿਰ ਨੂੰ ਇੱਥੇ ਇੱਕ ਮੈਜਿਸਟਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਨਸੀਬੀ ਦੇ ਵਕੀਲ ਅਤੁੱਲ ਸਰਪਾਂਡੇ ਨੇ ਕਿਹਾ ਕਿ ਅਦਾਲਤ ਨੇ ਦੋਵਾਂ ਨੂੰ 4 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਨਿਆਂਇਕ ਹਿਰਾਸਤ ਵਿੱਚ ਭੇਜਣ ਤੋਂ ਤੁਰੰਤ ਬਾਅਦ ਜੋੜੇ ਨੇ ਵਕੀਲ ਅਯਾਜ਼ ਖਾਨ ਰਾਹੀਂ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ। ਮੈਜਿਸਟਰੇਟ ਦੀ ਅਦਾਲਤ ਇਨ੍ਹਾਂ ਪਟੀਸ਼ਨਾਂ 'ਤੇ ਸੋਮਵਾਰ 23 ਨਵੰਬਰ ਨੂੰ ਸੁਣਵਾਈ ਕਰੇਗੀ।

ABOUT THE AUTHOR

...view details