ਨਵੀਂ ਦਿੱਲੀ: ਦੇਸ਼ 'ਚ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਮਹੀਨੇ ਦੇ ਪਹਿਲੇ ਦਿਨ ਵੱਡੀ ਰਾਹਤ ਮਿਲੀ ਹੈ। 1 ਸਤੰਬਰ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ (commercial gas cylinder reduced) ਗਈ ਹੈ। ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ ਕੀਮਤਾਂ 'ਚ ਇਹ ਕਮੀ ਸਿਰਫ ਕਮਰਸ਼ੀਅਲ ਸਿਲੰਡਰਾਂ 'ਤੇ ਹੀ ਹੋਈ ਹੈ। ਜਦੋਂ ਕਿ 14.2 ਕਿਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ ਪੁਰਾਣੀਆਂ ਕੀਮਤਾਂ 'ਤੇ ਹੀ ਮਿਲਦਾ ਹੈ।
ਇਹ ਵੀ ਪੜੋ:ਬੇਕਸੂਰ ਵਿਅਕਤੀ ਉੱਤੇ ਹੋਇਆ ਹਮਲਾ, ਪੁਲਿਸ ਉੱਤੇ ਲੱਗੇ ਕਾਰਵਾਈ ਨਾ ਕਰਨ ਦੇ ਇਲਜ਼ਾਮ
1 ਸਤੰਬਰ ਯਾਨੀ ਅੱਜ ਤੋਂ ਦਿੱਲੀ 'ਚ 1 ਇੰਡੇਨ ਦੇ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 91.50 ਰੁਪਏ, ਕੋਲਕਾਤਾ 'ਚ 100 ਰੁਪਏ, ਮੁੰਬਈ 'ਚ 92.50 ਰੁਪਏ, ਚੇਨਈ 'ਚ 96 ਰੁਪਏ ਸਸਤੀ ਹੋ ਜਾਵੇਗੀ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਦਾ ਫਾਇਦਾ ਦੇਸ਼ ਦੇ ਲਗਭਗ ਹਰ ਕੋਨੇ 'ਚ ਮਿਲੇਗਾ।