ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਪਹਿਲਾਂ ਹੀ ਪਰੇਸ਼ਾਨ ਲੋਕਾਂ ਨੂੰ ਇੱਕ ਹੋਰ ਮਹਿੰਗਾਈ ਦਾ ਸਾਹਮਣਾ ਕਰਨਾ ਪਵੇਗਾ। ਤਾਜ਼ਾ ਘਟਨਾਕ੍ਰਮ ਵਿੱਚ ਸਰਕਾਰ ਨੇ ਕਮਰਸ਼ੀਅਲ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।
ਸਰਕਾਰ ਨੇ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ (commercial LPG cylinders) ਦੀ ਕੀਮਤ ਦਿੱਲੀ ਵਿੱਚ 105 ਰੁਪਏ ਅਤੇ ਕੋਲਕਾਤਾ ਵਿੱਚ 108 ਰੁਪਏ ਵਧਾ ਦਿੱਤੀ ਹੈ। ਇਸ ਦੇ ਨਾਲ ਹੀ 5 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ 27 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਇਹ ਚੰਗੀ ਗੱਲ ਹੈ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਰੇਟਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।
ਇਹ ਵੀ ਪੜੋ:ਈਸੇਵਾਲ ਗੈਂਗਰੇਪ ਮਾਮਲੇ ’ਚ ਦੋਸ਼ੀਆਂ ਨੂੰ 4 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ
ਦੱਸ ਦਈਏ ਕਿ ਤੇਲ ਕੰਪਨੀਆਂ ਨੇ ਆਮ ਆਦਮੀ ਦੀ ਵਰਤੋਂ ਲਈ ਬਿਨਾਂ ਸਬਸਿਡੀ ਦੇ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਇਸ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਤੇਲ ਕੰਪਨੀਆਂ ਨੇ ਜਨਵਰੀ 'ਚ ਗੈਸ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਸੀ। ਹਾਲਾਂਕਿ ਦਸੰਬਰ 'ਚ ਦੋ ਵਾਰ 50-50 ਰੁਪਏ ਦਾ ਵਾਧਾ ਹੋਇਆ ਸੀ। ਬਜਟ ਵਾਲੇ ਦਿਨ ਯਾਨੀ 1 ਫਰਵਰੀ ਨੂੰ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਵਾਲੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ, ਹਾਲਾਂਕਿ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 191 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਰਸੋਈ ਗੈਸ ’ਤੇ 5 ਅਤੇ ਕਮਰਸ਼ੀਅਲ ’ਤੇ 18 ਫੀਸਦੀ ਜੀਐਸਟੀ
ਐਲਪੀਜੀ 'ਤੇ 5 ਫੀਸਦੀ ਜੀਐਸਟੀ ਲਗਾਇਆ ਜਾਂਦਾ ਹੈ, ਜਿਸ ਵਿੱਚ 2.5 ਫੀਸਦੀ ਕੇਂਦਰੀ ਖਾਤੇ ਵਿੱਚ ਜਾਂਦਾ ਹੈ ਅਤੇ 2.5 ਫੀਸਦੀ ਰਾਜ ਦੇ ਖਾਤੇ ਵਿੱਚ ਜਾਂਦਾ ਹੈ। ਇਸ ਦਾ ਮਤਲਬ ਹੈ ਕਿ ਪ੍ਰਤੀ ਸਿਲੰਡਰ 19.20 ਰੁਪਏ ਕੇਂਦਰ ਅਤੇ ਰਾਜ ਦੇ ਖਾਤਿਆਂ ਵਿੱਚ ਜਾਂਦੇ ਹਨ। ਵਪਾਰਕ ਗੈਸ 'ਤੇ 18 ਫੀਸਦੀ ਜੀਐਸਟੀ ਲਗਾਇਆ ਜਾਂਦਾ ਹੈ, ਜਿਸ ਵਿਚੋਂ 9 ਫੀਸਦੀ ਕੇਂਦਰੀ ਖਾਤੇ ਅਤੇ 9 ਫੀਸਦੀ ਰਾਜ ਦੇ ਖਾਤੇ ਵਿਚ ਜਾਂਦਾ ਹੈ। ਯਾਨੀ ਪ੍ਰਤੀ ਸਿਲੰਡਰ 124.70 ਰੁਪਏ ਕੇਂਦਰ ਅਤੇ ਰਾਜ ਦੇ ਖਾਤੇ ਵਿੱਚ ਜਾਂਦੇ ਹਨ।