ਪਟਨਾ :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪਟਨਾ ਸੀਜੇਐਮ ਕੋਰਟ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੱਸ ਦੇਈਏ ਕਿ 2000 ਦੇ ਨੋਟ ਬੰਦ ਕਰਨ ਦੇ ਫੈਸਲੇ 'ਤੇ ਪ੍ਰਧਾਨ ਮੰਤਰੀ ਨੂੰ ਅਨਪੜ੍ਹ ਦੱਸਦੇ ਹੋਏ ਅਰਵਿੰਦ ਕੇਜਰੀਵਾਲ ਦੇ ਟਵੀਟ 'ਤੇ ਪਟਨਾ ਦੇ ਵਕੀਲ ਰਵੀ ਭੂਸ਼ਣ ਪ੍ਰਸਾਦ ਵਰਮਾ ਨੇ ਸ਼ਿਕਾਇਤ ਦਰਜ ਕਰਵਾਈ ਹੈ। ਕੇਜਰੀਵਾਲ ਦੇ ਟਵੀਟ ਤੋਂ ਦੁਖੀ ਹੋ ਕੇ ਇਸ ਵਕੀਲ ਨੇ ਦਿੱਲੀ ਦੇ ਮੁੱਖ ਮੰਤਰੀ ਖਿਲਾਫ ਕੇਸ ਦਾਇਰ ਕੀਤਾ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਹਾਲ ਹੀ ਦੇ ਦਿਨਾਂ 'ਚ ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਦੀ ਵਿਦਿਅਕ ਯੋਗਤਾ 'ਤੇ ਟਿੱਪਣੀ ਕਰਨ 'ਤੇ ਜੁਰਮਾਨਾ ਲਗਾਇਆ ਹੈ।
ਕੇਜਰੀਵਾਲ ਦੇ ਟਵੀਟ 'ਤੇ ਮਾਮਲਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ 'ਚ ਲਿਖਿਆ, ''ਪਹਿਲਾਂ ਕਿਹਾ ਕਿ 2000 ਦਾ ਨੋਟ ਲਿਆਉਣ ਨਾਲ ਭ੍ਰਿਸ਼ਟਾਚਾਰ ਰੁਕ ਜਾਵੇਗਾ। ਹੁਣ ਉਹ ਕਹਿ ਰਹੇ ਹਨ ਕਿ 2000 ਦੇ ਨੋਟ 'ਤੇ ਪਾਬੰਦੀ ਲਗਾਉਣ ਨਾਲ ਭ੍ਰਿਸ਼ਟਾਚਾਰ ਖਤਮ ਹੋ ਜਾਵੇਗਾ। ਇਸ ਲਈ ਅਸੀਂ ਕਹਿੰਦੇ ਹਾਂ, ਪ੍ਰਧਾਨ ਮੰਤਰੀ ਨੂੰ ਪੜ੍ਹਿਆ-ਲਿਖਿਆ ਹੋਣਾ ਚਾਹੀਦਾ ਹੈ। ਅਨਪੜ੍ਹ ਪ੍ਰਧਾਨ ਮੰਤਰੀ ਨੂੰ ਕੋਈ ਵੀ ਕੁਝ ਵੀ ਕਹਿ ਸਕਦਾ ਹੈ। ਉਹ ਨਹੀਂ ਸਮਝਦਾ। ਜਨਤਾ ਨੂੰ ਭੁਗਤਣਾ ਪੈਂਦਾ ਹੈ।