ਨਵੀਂ ਦਿੱਲੀ : ਦਿੱਲੀ ਦੇ ਉਪ ਮੁਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਸਾਨਾਂ 'ਤੇ ਮੋਗਾ 'ਚ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ 'ਤੇ ਸਵਾਲ ਚੁੱਕੇ। ਉਨ੍ਹਾਂ ਨੇ ਇਸ ਨੂੰ ਨਿੰਦਣਯੋਗ ਦੱਸਿਆ। ਲਾਠੀਚਾਰਜ ਦੇ ਇਸ ਮਾਮਲੇ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਸੁਖਬੀਰ ਬਾਦਲ ਤੇ ਮੁਖ ਮੰਤਰੀ ਕੈਪਟਨ 'ਤੇ ਨਿਸ਼ਾਨੇ ਸਾਧੇ।
ਮੋਗਾ 'ਚ ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ। ਇਸ ਮਾਮਲੇ 'ਤੇ ਮਨੀਸ਼ ਸਿਸੋਦੀਆ ਨੇ ਟਵੀਟ ਕਰ ਆਪਣੀ ਪ੍ਰਤੀਕੀਰਿਆ ਦਿੱਤੀ ਹੈ।