ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਅੱਜ ਲਖੀਮਪੁਰ ਖੇੜੀ ਹਿੰਸਾ ਮਾਮਲੇ ਸਬੰਧੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ।
ਰਾਸ਼ਟਰਪਤੀ ਨੇ ਅੱਜ ਹੀ ਗੱਲ ਦਾ ਭਰੋਸਾ
ਪ੍ਰਿਯੰਕਾ ਗਾਂਧੀ ਨੇ ਕਿਹਾ, ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਸਰਕਾਰ ਨਾਲ ਇਸ ਮਾਮਲੇ 'ਤੇ ਚਰਚਾ ਕਰਨਗੇ। ਪ੍ਰਿਯੰਕਾ ਨੇ ਅੱਗੇ ਦੱਸਿਆ ਕਿ ਕਾਂਗਰਸ ਦੇ ਵਫ਼ਦ ਨੇ ਰਾਸ਼ਟਰਪਤੀ ਨੂੰ ਕਿਹਾ ਕਿ ਦੋਸ਼ੀ ਦੇ ਪਿਤਾ, ਜੋ ਗ੍ਰਹਿ ਰਾਜ ਮੰਤਰੀ ਹਨ, ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਮੌਜੂਦਗੀ ਵਿੱਚ ਨਿਰਪੱਖ ਜਾਂਚ ਸੰਭਵ ਨਹੀਂ ਹੈ। ਇਸੇ ਤਰ੍ਹਾਂ ਵਫਦ ਨੇ ਸੁਪਰੀਮ ਕੋਰਟ ਦੇ ਦੋ ਮੌਜੂਦਾ ਜੱਜਾਂ ਤੋਂ ਵੀ ਜਾਂਚ ਦੀ ਮੰਗ ਕੀਤੀ ਹੈ।
ਲਖਈਮਪੁਰ ਦੇ ਪਰਿਵਾਰ ਨਿਆ ਚਾਹੁੰਦੇ ਹਨ-ਰਾਹੁਲ
ਰਾਹੁਲ ਗਾਂਧੀ ਨੇ ਕਿਹਾ, 'ਅਸੀਂ ਉਨ੍ਹਾਂ ਪਰਿਵਾਰਾਂ ਨਾਲ ਗੱਲ ਕੀਤੀ ਜਿਨ੍ਹਾਂ ਦੇ ਮੈਂਬਰ ਲਖੀਮਪੁਰ ਖੇੜੀ ਵਿੱਚ ਕੁਚਲੇ ਗਏ ਸਨ। ਉਹ ਨਿਆਂ ਚਾਹੁੰਦੇ ਹਨ। ਉਹ ਚਾਹੁੰਦੇ ਹਨ ਕਿ ਜਿਸ ਵਿਅਕਤੀ ਨੇ ਇਹ ਕਤਲ ਕੀਤਾ ਹੈ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜਿਸ ਨੇ ਇਹ ਕਤਲ ਕੀਤਾ ਉਸ ਦਾ ਪਿਤਾ ਗ੍ਰਹਿ ਰਾਜ ਮੰਤਰੀ ਹੈ। ਜਿੰਨਾ ਚਿਰ ਉਹ ਆਪਣੇ ਅਹੁਦਿਆਂ 'ਤੇ ਹਨ, ਉਨ੍ਹਾਂ ਕਿਸਾਨਾਂ ਨੂੰ ਇਨਸਾਫ ਨਹੀਂ ਮਿਲ ਸਕਦਾ।
ਪੰਜ ਮੈਂਬਰ ਸੀ ਵਫਦ ਵਿੱਚ
ਜਿਕਰਯੋਗ ਹੈ ਕਿ ਰਾਹੁਲ ਗਾਂਧੀ ਤੋਂ ਇਲਾਵਾ, ਕਾਂਗਰਸ ਦੇ ਇਸ 5 ਮੈਂਬਰੀ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਏਕੇ ਐਂਟਨੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹਨ।