ਨਵੀਂ ਦਿੱਲੀ— ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ 'ਚ ਜਿੱਥੇ ਸੱਤਾਧਾਰੀ ਪਾਰਟੀ ਰਾਹੁਲ ਗਾਂਧੀ ਤੋਂ ਮੁਆਫੀ ਮੰਗਣ (congress leader rahul gandhi) ਦੀ ਮੰਗ 'ਤੇ ਅੜੀ ਹੋਈ ਹੈ, ਉਥੇ ਹੀ ਕਾਂਗਰਸ ਨੇਤਾਵਾਂ ਦਾ ਕਹਿਣਾ ਹੈ ਕਿ ਰਾਹੁਲ ਨੇ ਕੁਝ ਵੀ ਗਲਤ ਨਹੀਂ ਕਿਹਾ ਹੈ, ਮਾਫੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਨੂੰ ਲੈ ਕੇ ਸੰਸਦ ਦੇ ਦੋਹਾਂ ਸਦਨਾਂ 'ਚ ਭਾਜਪਾ ਅਤੇ ਕਾਂਗਰਸ ਦੇ ਨੇਤਾ ਹੰਗਾਮਾ ਕਰ ਰਹੇ ਹਨ। ਬ੍ਰਿਟੇਨ(Rahul Gandhi PC)ਵਿਚ ਬਿਆਨਾਂ ਤੋਂ ਬਾਅਦ ਵੀਰਵਾਰ ਨੂੰ ਰਾਹੁਲ ਗਾਂਧੀ ਦੇਸ਼ ਵਿਚ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਪੇਸ਼ ਹੋਏ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਜਪਾ ਨੇਤਾਵਾਂ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਹਾਲਾਂਕਿ ਕਿਹਾ ਕਿ ਮੈਂ ਸੰਸਦ 'ਚ ਲਗਾਏ ਗਏ ਦੋਸ਼ਾਂ ਦਾ ਜਵਾਬ ਪਹਿਲਾਂ ਸੰਸਦ 'ਚ ਦੇਵਾਂਗਾ। ਰਾਹੁਲ ਨੇ ਕਿਹਾ ਕਿ ਉਨ੍ਹਾਂ ਸਦਨ 'ਚ ਬੋਲਣ ਲਈ ਸਮਾਂ ਮੰਗਿਆ ਪਰ ਨਹੀਂ ਮਿਲਿਆ। ਰਾਹੁਲ ਨੇ ਕਿਹਾ ਕਿ 'ਪ੍ਰਧਾਨ ਮੰਤਰੀ ਅਡਾਨੀ ਮੁੱਦੇ 'ਤੇ ਡਰੇ ਹੋਏ ਹਨ, ਅਜਿਹੇ 'ਚ ਅਜਿਹਾ ਨਹੀਂ ਲੱਗਦਾ ਕਿ ਉਨ੍ਹਾਂ ਨੂੰ ਸਦਨ 'ਚ ਬੋਲਣ ਦਾ ਮੌਕਾ ਦਿੱਤਾ ਜਾਵੇਗਾ।'
ਰਾਹੁਲ ਗਾਂਧੀ ਨੇ ਕਿਹਾ ਕਿ 'ਮੈਂ ਸਦਨ 'ਚ ਆਪਣੀ ਗੱਲ ਰੱਖਣਾ ਚਾਹੁੰਦਾ ਹਾਂ, ਪਰ ਮੈਨੂੰ ਮੌਕਾ ਨਹੀਂ ਮਿਲ ਰਿਹਾ'। ਰਾਹੁਲ ਨੇ ਕਿਹਾ ਕਿ ਇਹ ਭਾਰਤੀ ਲੋਕਤੰਤਰ ਦੀ ਪ੍ਰੀਖਿਆ ਹੈ ਕਿ ਉਨ੍ਹਾਂ ਨੂੰ ਬੋਲਣ ਦਿੱਤਾ ਜਾਵੇਗਾ ਜਾਂ ਨਹੀਂ।
'ਅਡਾਨੀ ਅਤੇ ਪੀਐਮ ਵਿਚਾਲੇ ਕੀ ਰਿਸ਼ਤਾ' :- ਰਾਹੁਲ ਨੇ ਫਿਰ ਸਵਾਲ ਉਠਾਇਆ ਕਿ ਅਡਾਨੀ ਅਤੇ ਪੀਐਮ ਵਿਚਾਲੇ ਕੀ ਰਿਸ਼ਤਾ ਹੈ। ਰਾਹੁਲ ਨੇ ਕਿਹਾ ਕਿ ਅਡਾਨੀ ਮੁੱਦੇ 'ਤੇ ਸਰਕਾਰ ਡਰੀ ਹੋਈ ਹੈ। ਇਹ ਸਾਰਾ ਮਾਮਲਾ ਇਸ ਮੁੱਦੇ ਤੋਂ ਧਿਆਨ ਹਟਾਉਣ ਲਈ ਹੈ। ਰਾਹੁਲ ਨੇ ਕਿਹਾ ਕਿ ਮੈਨੂੰ ਸਦਨ 'ਚ ਬੋਲਣ ਦਾ ਪੂਰਾ ਅਧਿਕਾਰ ਹੈ।