ਚੰਡੀਗੜ੍ਹ: ਪੰਜਾਬ ‘ਚ ਬਣੇ ਨਵੇਂ ਮੁੱਖ ਮੰਤਰੀ ( new Chief Minister) ਦੀ ਚਰਚਾ ਪੂਰੇ ਦੇਸ਼ ਵਿੱਚ ਹੋ ਰਹੀ ਹੈ। ਵੱਖ-ਵੱਖ ਸਿਆਸੀ ਆਗੂਆਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਹੀ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੁਰਜੇਵਾਲਾ (Randeep Singh Surjewala) ਦਾ ਬਿਆਨ ਸਾਹਮਣੇ ਆਇਆ ਹੈ।
ਸੁਰਜੇਵਾਲਾ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ਉੱਪਰ ਕਾਂਗਰਸ ਨੇ ਇੱਕ ਵਾਰ ਫਿਰ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪੰਜਾਬ ਦੇ ਨੌਜਵਾਨ ਚਿਹਰੇ ਵੱਲੋਂ ਮੁੱਖ ਮੰਤਰੀ ਵਜੋਂ ਹਲਫ ਲਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਚੰਨੀ ਦੇ ਮੁੱਖ ਮੰਤਰੀ ਬਣਨ ਨੂੰ ਲੈਕੇ ਪੰਜਾਬ ਦੇ ਹਰ ਤਬਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਹ ਆਪਣੇ ਆਪ ਨੂੰ ਤਾਕਤਵਰ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਰਾਹੁਲ ਗਾਂਧੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਗਰੀਬ ਲੋਕਾਂ ਦੇ ਮੁੱਦਿਆਂ ਨੂੰ ਉਠਾਉਂਦੇ ਹਨ ਅਤੇ ਕਾਂਗਰਸ ਵਿੱਚ ਗਰੀਬ ਲੋਕਾਂ ਲਈ ਦਰਵਾਜੇ ਖੁੱਲ੍ਹੇ ਹਨ। ਸੁਰਜੇਵਾਲਾ ਨੇ ਕਿਹਾ ਕਿ ਇਹ ਅੱਜ ਸਾਬਿਤ ਵੀ ਹੋ ਗਿਆ ਹੈ।