ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਬਾਅਦ ਹਰ ਛੋਟੀ ਅਤੇ ਵੱਡੀ ਚੋਣ ਹਾਰ ਰਹੀ ਕਾਂਗਰਸ ਲਈ ਰਾਹਤ ਦੀ ਖ਼ਬਰ ਹੈ। ਕਾਂਗਰਸ ਵਰਕਿੰਗ ਕਮੇਟੀ ਨੇ ਸੋਮਵਾਰ ਨੂੰ ਇੱਕ ਵਰਚੁਅਲ ਮੀਟਿੰਗ ਕੀਤੀ। ਜਾਣਕਾਰੀ ਅਨੁਸਾਰ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਜੂਨ ਦੇ ਅੰਤ ਤੱਕ ਪੱਕੇ ਤੌਰ 'ਤੇ ਪਾਰਟੀ ਪ੍ਰਧਾਨ ਮਿਲ ਜਾਵੇਗਾ।
ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਐਲਾਨ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਆਪਣੀ ਸ਼ੁਰੂਆਤੀ ਟਿੱਪਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਵਉੱਚ ਫੈਸਲਾ ਲੈਣ ਵਾਲੀ ਕਮੇਟੀ ਇਸ ‘ਤੇ ਵਿਚਾਰ ਕਰੇਗੀ ਅਤੇ ਪਾਰਟੀ ਪ੍ਰਧਾਨ ਦੀ ਚੋਣ ਲਈ ਤਰੀਕ ਤੈਅ ਕਰੇਗੀ।
ਬੈਠਕ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ 22 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਅਸੀਂ ਫੈਸਲਾ ਲਿਆ ਸੀ ਕਿ ਕਾਂਗਰਸ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਜੂਨ ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ। ਇਸ ਦੇ ਲਈ ਮਧੂਸੂਦਨ ਮਿਸਤਰੀ ਨੇ ਇਕ ਪ੍ਰੋਗਰਾਮ ਤਿਆਰ ਕੀਤਾ ਹੈ।