ਹੈਦਰਾਬਾਦ: ਆਗਾਮੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਸਮਾਜ ਦੇ ਇੱਕ ਵੱਡੇ ਵਰਗ ਨੂੰ ਆਪਣੇ ਵੱਲ ਖਿੱਚਣ ਲਈ ਕਾਂਗਰਸ ਨੇ ਇੱਕ ਨਵਾਂ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਰਣਨੀਤੀ ਬਣਾਈ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕਾਂਗਰਸ ਨੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਜਾਤੀਆਂ ਲਈ ਰਾਖਵੇਂਕਰਨ ਦੀ ਉਪਰਲੀ ਸੀਮਾ ਵਧਾਉਣ ਦੀ ਮੰਗ ਕੀਤੀ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, "ਅਸੀਂ ਭਵਿੱਖ ਦੀਆਂ ਚੁਣੌਤੀਆਂ ਤੋਂ ਜਾਣੂ ਹਾਂ। ਇਹ ਚੁਣੌਤੀਆਂ ਅਸਲ ਵਿੱਚ ਭਾਰਤੀ ਲੋਕਤੰਤਰ ਦੀਆਂ ਚੁਣੌਤੀਆਂ ਹਨ। ਦੇਸ਼ ਵਿੱਚ ਸੰਵਿਧਾਨ ਨੂੰ ਬਚਾਉਣ ਦੀ ਚੁਣੌਤੀ ਹੈ। SC/ST/OBC ਔਰਤਾਂ, ਗਰੀਬਾਂ, ਘੱਟ ਗਿਣਤੀਆਂ ਦੇ ਅਧਿਕਾਰਾ ਨੂੰ ਬਚਾਉਣਾ ਇੱਕ ਚੁਣੌਤੀ ਹੈ।"
CWC Meeting: ਰਿਜ਼ਰਵੇਸ਼ਨ ਦੀ ਉਪਰਲੀ ਸੀਮਾ ਵਧਾਉਣ 'ਤੇ CWC 'ਚ ਹੋਈ ਚਰਚਾ, ਮੱਧ ਪ੍ਰਦੇਸ਼ 'ਚ ਚੋਣਾਂ ਜਿੱਤਣ ਤੋਂ ਬਾਅਦ ਕਾਂਗਰਸ ਕਰਵਾਏਗੀ ਜਾਤੀਗਤ ਜਨਗਣਨਾ - ਆਗਾਮੀ ਵਿਧਾਨ ਸਭਾ ਚੋਣਾਂ
ਹੈਦਰਾਬਾਦ 'ਚ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਚੱਲ ਰਹੀ ਹੈ। ਇਸ ਮੀਟਿੰਗ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਰਾਖਵੇਂਕਰਨ ਨੂੰ ਲੈ ਕੇ ਮੀਟਿੰਗ ਵਿੱਚ ਕਾਫੀ ਚਰਚਾ ਹੋਈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜੇਕਰ ਮੱਧ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਜਾਤੀਗਤ ਜਨਗਣਨਾ ਕਰਵਾਈ ਜਾਵੇਗੀ।
Published : Sep 17, 2023, 5:57 PM IST
ਚੋਣਾਵੀ ਰਾਜਾਂ ਨਾਲ ਸਬੰਧਤ ਮੁੱਦਿਆਂ 'ਤੇ ਕੀਤੀ ਗਈ ਚਰਚਾ: ਕਾਂਗਰਸ ਵਰਕਿੰਗ ਕਮੇਟੀ ਦੀ ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਨਾਲ 39 ਵਿਸ਼ੇਸ਼ ਸੱਦਾ ਮੈਂਬਰ, ਪਾਰਟੀ ਦੇ ਅਹੁਦੇਦਾਰ ਮੈਂਬਰ ਅਤੇ ਇੰਚਾਰਜ ਵੀ ਮੌਜੂਦ ਸਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਪਣੇ ਬਿਆਨ 'ਚ ਕਿਹਾ, ''ਦੇਸ਼ ਜਾਣਨਾ ਚਾਹੁੰਦਾ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਕੀ ਹੋ ਰਿਹਾ ਹੈ। ਇਸ ਬੈਠਕ 'ਚ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਤੇਲੰਗਾਨਾ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸੰਗਠਨ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਗੱਲ 'ਤੇ ਵੀ ਚਰਚਾ ਹੋਈ ਕਿ ਪਾਰਟੀ ਇਨ੍ਹਾਂ ਰਾਜਾਂ ਵਿਚ ਕਿਸ ਆਧਾਰ 'ਤੇ ਚੋਣਾਂ ਲੜੇਗੀ।
- PM Modi Inaugurate: ਪ੍ਰਧਾਨ ਮੰਤਰੀ ਮੋਦੀ ਨੇ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ ਦੇ ਫੇਜ਼ 1 ਦਾ ਕੀਤਾ ਉਦਘਾਟਨ
- Haryana Nuh Violence Update: ਕਾਂਗਰਸੀ ਵਿਧਾਇਕ ਮੋਮਨ ਖਾਨ ਨੂੰ ਅੱਜ ਅਦਾਲਤ 'ਚ ਪੇਸ਼ ਕਰੇਗੀ ਪੁਲਿਸ, ਮਿਲ ਸਕਦਾ ਰਿਮਾਂਡ
- Hyderabad CWC Meeting: ਖੜਗੇ ਨੇ ਕਾਂਗਰਸ ਨੇਤਾਵਾਂ ਨੂੰ ਅਨੁਸ਼ਾਸਨ ਦੀ ਦਿੱਤੀ ਸਲਾਹ, ਇਕਜੁੱਟ ਹੋ ਕੇ ਕੰਮ ਕਰਨ ਦਾ ਦਿੱਤਾ ਸੱਦਾ
ਮੱਧ ਪ੍ਰਦੇਸ਼ ਵਿੱਚ ਜਾਤੀਗਤ ਜਨਗਣਨਾ ਕਰਵਾਉਣ ਦਾ ਫੈਸਲਾ: ਮੀਟਿੰਗ ਵਿੱਚ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦੇ ਦੇਹਾਂਤ 'ਤੇ ਇੱਕ ਸ਼ੋਕ ਮਤਾ, ਮਨੀਪੁਰ ਵਿੱਚ ਚੱਲ ਰਹੀ ਜਾਤੀ ਹਿੰਸਾ 'ਤੇ ਇੱਕ ਮਤਾ ਅਤੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਪੁਨਰ ਨਿਰਮਾਣ ਲਈ ਇੱਕ ਮਤਾ ਵੀ ਸ਼ਾਮਲ ਸੀ। ਜਿੱਥੇ ਮੀਂਹ ਅਤੇ ਹੜ੍ਹਾਂ ਕਾਰਨ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਹੈਦਰਾਬਾਦ ਵਿੱਚ ਹੋਈ ਇਸ ਮੀਟਿੰਗ ਦੇ ਸੰਦੇਸ਼ ਦਾ ਇੰਤਜ਼ਾਰ ਕਰ ਰਿਹਾ ਹੈ। ਸਾਡਾ ਅੱਜ ਦਾ ਏਜੰਡਾ ਰਾਜ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਹੈ। ਸੀਡਬਲਿਊਸੀ ਦੀ ਬੈਠਕ 'ਚ ਕਾਂਗਰਸ ਨੇ ਇਸ ਗੱਲ 'ਤੇ ਸਹਿਮਤੀ ਜਤਾਈ ਹੈ ਕਿ ਜੇਕਰ ਮੱਧ ਪ੍ਰਦੇਸ਼ 'ਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਉਹ ਜਾਤੀਗਤ ਜਨਗਣਨਾ ਕਰਵਾਏਗੀ।