ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਇੱਕ ਵਾਰ ਫਿਰ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਨੂੰ ਸਰਕਾਰੀ ਪ੍ਰੋਟੋਕੋਲ ਅਨੁਸਾਰ ਕੁਆਰੰਟੀਨ ਰੱਖਿਆ ਜਾਵੇਗਾ।
ਇਹ ਜਾਣਕਾਰੀ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦਿੱਤੀ, ਜੈਰਾਮ ਰਮੇਸ਼ ਨੇ ਟਵੀਟ ਕੀਤਾ ਕਿ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਵਿਡ-19 ਟੈਸਟ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ ਵਿੱਚ ਰਹੇਗੀ।
ਉਨ੍ਹਾਂ ਕਿਹਾ ਅੱਜ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਵਿਡ-19 ਜਾਂਚ ਰਿਪੋਰਟ ਪਾਜ਼ੀਟਿਵ ਆਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ ਵਿੱਚ ਰਹੇਗੀ। ਕੁਝ ਦਿਨ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਕੋਰੋਨਾ ਪਾਜ਼ੀਟਿਵ ਹੋ ਗਈ ਸੀ।
ਸੋਨੀਆ ਗਾਂਧੀ ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਕੋਰੋਨਾ ਪਾਜ਼ੀਟਿਵ ਹੋਈ ਸੀ। ਉਸ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਸਿਹਤ ਸੰਬੰਧੀ ਪੇਚੀਦਗੀਆਂ ਕਾਰਨ ਕਈ ਦਿਨਾਂ ਤੋਂ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜੋ:-ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਸਭ ਨੂੰ ਇਕੱਜੁਟ ਕਰਨ ਦੀ ਕੋਸ਼ੀਸ ਕਰ ਰਹੇ ਹਾਂ