ਨਵੀਂ ਦਿੱਲੀ:ਕਾਂਗਰਸ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਰਾਹੁਲ ਗਾਂਧੀ ਨੂੰ ਦਿੱਲੀ ਯੂਨੀਵਰਸਿਟੀ ਦੇ 'ਕਿੰਗਜ਼ ਵੇਅ ਕੈਂਪ' (Kingsway Camp) ਲੈ ਜਾਇਆ ਗਿਆ। ਇਸ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨੇ ਵੀ ਸੁਰੱਖਿਆ ਘੇਰਾ ਤੋੜਦੇ ਹੋਏ ਬੈਰੀਕੇਟ ਪਾਰ ਕਰ ਲਏ ਸਨ। ਸੋਨੀਆ ਗਾਂਧੀ ਸਮੇਤ ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਾਲੇ ਕੱਪੜੇ ਪਾ ਕੇ ਸਦਨ ਪਹੁੰਚੇ। ਕਾਲੇ ਕਪੜੇ ਪਾ ਕੇ ਪਹੁੰਚੇ ਕਾਂਗਰਸ ਦੇ ਹੋਰ ਆਗੂਆਂ ਨੂੰ ਵੀ ਰਾਸ਼ਟਰਪਤੀ ਭਵਨ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਲਗਾਤਾਰ ਹੰਗਾਮੇ ਕਾਰਨ ਮਾਨਸੂਨ ਸੈਸ਼ਨ 2022 ਦੀ ਕਾਰਵਾਈ ਵਿੱਚ ਵਿਘਨ ਪੈ ਰਿਹਾ ਹੈ। ਵਿਰੋਧੀ ਪਾਰਟੀਆਂ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਇਸ ਸਬੰਧ ਵਿੱਚ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਨਹੀਂ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵੀ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਸੋਨੀਆ ਗਾਂਧੀ ਸਮੇਤ ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਾਲੇ ਕੱਪੜੇ ਪਾ ਕੇ ਸਦਨ ਪਹੁੰਚੇ।