ਪੰਜਾਬ

punjab

ETV Bharat / bharat

ਕਾਂਗਰਸ ਨੇ 12 ਜਨਰਲ ਸਕੱਤਰ ਅਤੇ 12 ਇੰਚਾਰਜ ਕੀਤੇ ਨਿਯੁਕਤ, ਅਵਿਨਾਸ਼ ਪਾਂਡੇ ਨੂੰ ਯੂਪੀ ਅਤੇ ਸਚਿਨ ਪਾਇਲਟ ਨੂੰ ਛੱਤੀਸਗੜ੍ਹ ਦੀ ਦਿੱਤੀ ਜ਼ਿੰਮੇਵਾਰੀ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਆਪਣੀ ਟੀਮ 'ਚ ਵੱਡਾ ਬਦਲਾਅ ਕਰਦੇ ਹੋਏ 12 ਜਨਰਲ ਸਕੱਤਰ ਅਤੇ 12 ਸੂਬਾ ਇੰਚਾਰਜ ਨਿਯੁਕਤ ਕੀਤੇ ਹਨ। ਪ੍ਰਿਅੰਕਾ ਗਾਂਧੀ ਵਾਡਰਾ ਦੀ ਥਾਂ ਅਵਿਨਾਸ਼ ਪਾਂਡੇ ਨੂੰ ਯੂਪੀ ਅਤੇ ਸਚਿਨ ਪਾਇਲਟ ਨੂੰ ਛੱਤੀਸਗੜ੍ਹ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

CONGRESS UNDERGOES
CONGRESS UNDERGOES

By ETV Bharat Punjabi Team

Published : Dec 23, 2023, 8:38 PM IST

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਆਪਣੀ ਟੀਮ 'ਚ ਵੱਡਾ ਬਦਲਾਅ ਕਰਦੇ ਹੋਏ 12 ਜਨਰਲ ਸਕੱਤਰ ਅਤੇ 12 ਸੂਬਾ ਇੰਚਾਰਜ ਨਿਯੁਕਤ ਕੀਤੇ ਹਨ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਵਿਚ ਸਭ ਤੋਂ ਪ੍ਰਮੁੱਖ ਨਾਂ ਪ੍ਰਿਅੰਕਾ ਗਾਂਧੀ ਵਾਡਰਾ ਦਾ ਹੈ, ਜਿਨ੍ਹਾਂ ਨੂੰ ਜਨਰਲ ਸਕੱਤਰ ਦੇ ਅਹੁਦੇ 'ਤੇ ਤਾਂ ਬਰਕਰਾਰ ਰੱਖਿਆ ਗਿਆ ਹੈ ਪਰ ਫਿਲਹਾਲ ਉਨ੍ਹਾਂ ਨੂੰ ਕਿਸੇ ਸੂਬੇ ਦਾ ਚਾਰਜ ਜਾਂ ਕੋਈ ਹੋਰ ਜ਼ਿੰਮੇਵਾਰੀ ਨਹੀਂ ਦਿੱਤੀ ਗਈ ਹੈ। ਉਹ ਪਿਛਲੇ ਪੰਜ ਸਾਲਾਂ ਤੋਂ ਉੱਤਰ ਪ੍ਰਦੇਸ਼ ਦੀ ਇੰਚਾਰਜ ਦੀ ਭੂਮਿਕਾ ਨਿਭਾ ਰਹੀ ਸੀ।

ਪਾਰਟੀ ਦੇ ਜਨਰਲ ਸਕੱਤਰ ਅਵਿਨਾਸ਼ ਪਾਂਡੇ ਨੂੰ ਪ੍ਰਿਅੰਕਾ ਗਾਂਧੀ ਦੀ ਥਾਂ ਉੱਤਰ ਪ੍ਰਦੇਸ਼ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਵੇਣੂਗੋਪਾਲ ਸੰਗਠਨ ਦੇ ਜਨਰਲ ਸਕੱਤਰ ਬਣੇ ਰਹਿਣਗੇ ਅਤੇ ਜਨਰਲ ਸਕੱਤਰ ਜੈਰਾਮ ਰਮੇਸ਼ ਵੀ ਪਾਰਟੀ ਦੇ ਸੰਚਾਰ ਵਿਭਾਗ ਦੇ ਇੰਚਾਰਜ ਬਣੇ ਰਹਿਣਗੇ। ਅਜੇ ਮਾਕਨ ਪਾਰਟੀ ਦੇ ਖਜ਼ਾਨਚੀ ਦੀ ਭੂਮਿਕਾ ਨਿਭਾਉਂਦੇ ਰਹਿਣਗੇ। ਉਨ੍ਹਾਂ ਦੇ ਨਾਲ ਹੀ ਦੋ ਆਗੂਆਂ ਮਿਲਿੰਦ ਦਿਓੜਾ ਅਤੇ ਵਿਜੇ ਇੰਦਰ ਸਿੰਘਲਾ ਨੂੰ ਸਾਂਝੇ ਖਜ਼ਾਨਚੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਰਣਦੀਪ ਸਿੰਘ ਸੁਰਜੇਵਾਲਾ ਤੋਂ ਮੱਧ ਪ੍ਰਦੇਸ਼ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ ਉਹ ਕਰਨਾਟਕ ਦੇ ਹੀ ਇੰਚਾਰਜ ਰਹਿਣਗੇ। ਉਨ੍ਹਾਂ ਦੀ ਥਾਂ 'ਤੇ ਜਤਿੰਦਰ ਸਿੰਘ ਨੂੰ ਮੱਧ ਪ੍ਰਦੇਸ਼ ਦੇ ਇੰਚਾਰਜ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਸਿੰਘ ਪਹਿਲਾਂ ਹੀ ਅਸਾਮ ਦੇ ਇੰਚਾਰਜ ਦੀ ਭੂਮਿਕਾ ਨਿਭਾਅ ਰਹੇ ਹਨ। ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਜਨਰਲ ਸਕੱਤਰ ਨਿਯੁਕਤ ਕਰਨ ਦੇ ਨਾਲ-ਨਾਲ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਗਿਆ ਹੈ। ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੂੰ ਛੱਤੀਸਗੜ੍ਹ ਤੋਂ ਹਟਾ ਕੇ ਉੱਤਰਾਖੰਡ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਇੰਚਾਰਜ ਬਣੇ ਰਹਿਣਗੇ।

ABOUT THE AUTHOR

...view details