ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਵੀਰਵਾਰ ਨੂੰ ਸੂਰਤ ਦੀ ਅਦਾਲਤ ਵੱਲੋਂ ਇੱਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ, ਪਾਰਟੀ ਨੇ ਆਉਣ ਵਾਲੇ ਦਿਨਾਂ ਵਿੱਚ ਇਕ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਨਾਲ ਲੈ ਕੇ ਵਿਸ਼ਾਲ ਪ੍ਰਦਰਸ਼ਨ ਦੀ ਯੋਜਨਾ ਬਣਾਈ ਹੈ। ਕਾਂਗਰਸ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਬੁਲਾਈ ਹੈ, ਜਿਸ ਤੋਂ ਬਾਅਦ ਸੰਸਦ ਮੈਂਬਰ ਵਿਜੇ ਚੌਕ ਤੱਕ ਮਾਰਚ ਕਰਨਗੇ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਦੀ ਵੀ ਮੰਗ :ਦੇਸ਼ ਵਿਆਪੀ ਵਿਰੋਧ ਦੀ ਯੋਜਨਾ ਬਣਾਉਣ ਲਈ ਸਾਰੇ ਸੂਬਾਈ ਕਾਂਗਰਸ ਪ੍ਰਧਾਨਾਂ ਅਤੇ ਵਿਧਾਇਕ ਦਲ ਦੇ ਆਗੂਆਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਬੈਠਕ ਲਈ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ ਕਾਂਗਰਸ ਲੀਡਰਸ਼ਿਪ ਨੇ ਇਸ ਮੁੱਦੇ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਦੀ ਵੀ ਮੰਗ ਕੀਤੀ ਹੈ। ਖੜਗੇ ਦੀ ਰਿਹਾਇਸ਼ 'ਤੇ ਹੋਈ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਸੰਚਾਲਨ ਕਮੇਟੀ ਦੇ ਮੈਂਬਰਾਂ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਕਿਹਾ, "ਇਹ ਸਿਰਫ਼ ਕਾਨੂੰਨੀ ਮੁੱਦਾ ਨਹੀਂ ਹੈ, ਸਗੋਂ ਸਿਆਸੀ ਵੀ ਹੈ ਕਿਉਂਕਿ ਸੱਤਾਧਾਰੀ ਪਾਰਟੀ ਵਿਰੋਧੀ ਨੇਤਾਵਾਂ ਨੂੰ ਡਰਾਉਣਾ ਚਾਹੁੰਦੀ ਹੈ।"
ਇਹ ਵੀ ਪੜ੍ਹੋ :Bihar News: ਬੇਟਾ ਕਰਦਾ ਸੀ ਸ਼ਰਾਰਤਾਂ, ਮਾਂ-ਬਾਪ ਨੇ ਕਤਲ ਕਰਕੇ ਲਾਸ਼ ਛੱਪੜ 'ਚ ਸੁੱਟ ਦਿੱਤੀ