ਬੈਂਗਲੁਰੂ: ਕਰਨਾਟਕ ਚੋਣਾਂ ਨੂੰ ਲੈ ਕੇ ਪਾਰਟੀਆਂ ਲਗਾਤਾਰ ਇੱਕ ਦੂਜੇ 'ਤੇ ਇਲਜ਼ਾਮ ਲਗਾ ਰਹੀਆਂ ਹਨ। ਇਸੇ ਸਿਲਸਿਲੇ ਵਿਚ ਕਾਂਗਰਸ ਨੇ ਭਾਜਪਾ ਆਗੂ 'ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਉਨ੍ਹਾਂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ 'ਚ ਭਾਜਪਾ ਨੇਤਾ 'ਤੇ ਇਲਜ਼ਾਮ ਲਗਾਇਆ। ਕਾਂਗਰਸ ਦਾ ਦਾਅਵਾ ਹੈ ਕਿ ਚਿਤਪੁਰ ਤੋਂ ਭਾਜਪਾ ਉਮੀਦਵਾਰ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਪ੍ਰਧਾਨ ਮੰਤਰੀ ਨੂੰ ਵੀ ਬਹੁਤ ਪਿਆਰੇ ਹਨ।
ਭਾਜਪਾ ਨੂੰ ਪਤਾ ਲੱਗ ਗਿਆ ਹੈ ਕਿ ਹੁਣ ਉਹ ਕਰਨਾਟਕ ਵਿੱਚ ਮੁੜ ਸੱਤਾ ਵਿੱਚ ਆਉਣ ਵਾਲੀ :ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਉਨ੍ਹਾਂ ਨੇ ਕੰਨੜ ਭਾਸ਼ਾ ਵਿੱਚ ਇੱਕ ਆਡੀਓ ਰਿਕਾਰਡਿੰਗ ਵੀ ਚਲਾਈ। ਕਾਂਗਰਸ ਦਾ ਦਾਅਵਾ ਹੈ ਕਿ ਆਡੀਓ ਵਿੱਚ ਚਿਤਪੁਰ ਤੋਂ ਭਾਜਪਾ ਉਮੀਦਵਾਰ ਦੀ ਆਵਾਜ਼ ਹੈ। ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਦੇ ਇਕ ਨੇਤਾ ਨੇ ਕਿਹਾ ਸੀ ਕਿ ਖੜਗੇ 81 ਸਾਲ ਦੇ ਹੋ ਗਏ ਹਨ, ਭਗਵਾਨ ਉਨ੍ਹਾਂ ਨੂੰ ਕਦੇ ਵੀ ਬੁਲਾ ਸਕਦੇ ਹਨ। ਹੁਣ ਇਹ ਰਿਕਾਰਡਿੰਗ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਿਆਸਤ ਇਸ ਤੋਂ ਹੇਠਾਂ ਨਹੀਂ ਝੁਕ ਸਕਦੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਤਾ ਲੱਗ ਗਿਆ ਹੈ ਕਿ ਹੁਣ ਉਹ ਕਰਨਾਟਕ ਵਿੱਚ ਮੁੜ ਸੱਤਾ ਵਿੱਚ ਆਉਣ ਵਾਲੀ ਨਹੀਂ ਹੈ। ਇਸੇ ਲਈ ਉਨ੍ਹਾਂ ਦੇ ਆਗੂ ਇਸ ਪੱਧਰ ਤੱਕ ਝੁਕ ਗਏ ਹਨ।