ਨਵੀਂ ਦਿੱਲੀ: ਦੇਸ਼ 'ਚ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ 'ਚ ਵਾਧਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਜਿਸ ਦਰ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ, ਉਸੇ ਤਰ੍ਹਾਂ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਭਾਰਤੀ ਤੇਲ ਕੰਪਨੀਆਂ ਨੇ ਅੱਜ 8 ਅਕਤੂਬਰ ਨੂੰ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਲਗਾਤਾਰ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ ਹੀ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਇੱਕ ਨਵੇਂ ਰਿਕਾਰਡ ਉੱਤੇ ਪਹੁੰਚ ਗਈਆਂ ਹਨ।
ਜਾਣੋ, ਪ੍ਰਮੁੱਖ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ
ਪੈਟਰੋਲੀਅਮ ਮਾਰਕੇਟਿੰਗ ਕੰਪਨੀਆਂ ਦੇ ਤਾਜ਼ਾ ਅਪਡੇਟਸ ਦੇ ਅਨੁਸਾਰ 8 ਅਕਤੂਬਰ ਨੂੰ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਫਿਊਲ ਰਿਟੇਲਰ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀਐਲ) ਦੇ ਅਨੁਸਾਰ, ਜੇਕਰ ਅਸੀਂ ਦੇਸ਼ ਦੇ ਚਾਰ ਮਹਾਨਗਰਾਂ ਦੀ ਤੁਲਨਾ ਕਰੀਏ ਤਾਂ ਪੈਟਰੋਲ ਅਤੇ ਡੀਜ਼ਲ (Petrol and diesel) ਮੁੰਬਈ ਵਿੱਚ ਸਭ ਤੋਂ ਮਹਿੰਗੇ ਹਨ।
ਸ਼ਹਿਰ ਦਾ ਨਾਂ | ਪੈਟਰੋਲ | ਡੀਜ਼ਲ |
ਦਿੱਲੀ | 103.54 | 92.12 |
ਮੁੰਬਈ | 109.54 | 99.92 |
ਕੋਲਕਾਤਾ | 104.23 | 95.23 |
ਚੇਨਈ | 101.01 | 96 |