ਨਵੀਂ ਦਿੱਲੀ: ਕਸ਼ਮੀਰ 'ਚ ਦੋ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਮੁਸਲਿਮ ਭਾਈਚਾਰੇ ਦੇ ਅੱਧ-ਉਮਰ ਦੇ ਮੈਂਬਰਾਂ ਨਾਲ ਵਿਆਹ ਕਰਾਉਣ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਇਸ ਮਾਮਲੇ ਵਿਚ ਰਾਹਤ ਦੀ ਗੱਲ ਇਹ ਹੈ ਕਿ ਇਕ ਲੜਕੀ ਦੀ ਘਰ ਵਾਪਸੀ ਹੋ ਗਈ ਹੈ। ਮੰਗਲਵਾਰ ਨੂੰ ਮਨਮੀਤ ਕੌਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਦਿੱਲੀ ਪਹੁੰਚੀ ਹੈ।
ਧਰਮ ਪਰਿਵਰਤਨ ਮਾਮਲਾ: ਇਕ ਕੁੜੀ ਵਾਪਸੀ ਘਰ ਪਰਤੀ
ਕਸ਼ਮੀਰ 'ਚ ਦੋ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਮੁਸਲਿਮ ਭਾਈਚਾਰੇ ਦੇ ਅੱਧ-ਉਮਰ ਦੇ ਮੈਂਬਰਾਂ ਨਾਲ ਵਿਆਹ ਕਰਾਉਣ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਇਸ ਮਾਮਲੇ ਵਿਚ ਰਾਹਤ ਦੀ ਗੱਲ ਇਹ ਹੈ ਕਿ ਇਕ ਲੜਕੀ ਦੀ ਘਰ ਵਾਪਸੀ ਹੋ ਗਈ ਹੈ। ਮੰਗਲਵਾਰ ਨੂੰ ਮਨਮੀਤ ਕੌਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਦਿੱਲੀ ਪਹੁੰਚੀ ਹੈ।
ਧਰਮ ਪਰਿਵਰਤਨ ਮਾਮਲਾ
ਦੱਸਦੀਏ ਕਿ ਜੰਮੂ-ਕਸ਼ਮੀਰ ’ਚ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਬੀਤੀ 26 ਜੂਨ ਨੂੰ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬੜਗਾਮ ਜ਼ਿਲ੍ਹੇ ਦੀ 18 ਸਾਲਾਂ ਦੀ ਇੱਕ ਸਿੱਖ ਕੁੜੀ ਨੂੰ ਜਬਰੀ ਮੁਸਲਿਮ ਬਣਾਇਆ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਉੱਤੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਤੋਂ ਇਸ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ ਸੀ