ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਵਿੱਚ ਕੋਰੋਨਾ ਵਾਇਰਸ ਦੇ 10 ਹਜ਼ਾਰ 273 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 243 ਲੋਕਾਂ ਦੀ ਮੌਤ (Covid Deaths) ਹੋਈ ਹੈ। ਸ਼ਨੀਵਾਰ ਨੂੰ 11 ਹਜ਼ਾਰ 499 ਮਾਮਲੇ ਦਰਜ ਕੀਤੇ ਗਏ। ਯਾਨੀ ਕੱਲ੍ਹ ਸ਼ਨੀਵਾਰ ਦੇ ਮੁਕਾਬਲੇ ਅੱਜ ਐਤਵਾਰ ਨੂੰ ਮਾਮਲੇ ਘਟੇ ਹਨ।
ਐਕਟਿਵ ਕੇਸ ਘੱਟ ਕੇ 1 ਲੱਖ 11 ਹਜ਼ਾਰ 472 ਹੋਏ
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 11 ਹਜ਼ਾਰ 472 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 13 ਹਜ਼ਾਰ 724 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 22 ਲੱਖ 90 ਹਜ਼ਾਰ 921 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਇਹ ਵੀ ਪੜ੍ਹੋ:PM ਮੋਦੀ ਨੇ 'ਮਨ ਕੀ ਬਾਤ' 'ਚ ਇਟਲੀ ਤੋਂ ਭਾਰਤ ਲਿਆਂਦੀ ਕੀਮਤੀ ਵਿਰਾਸਤ ਦਾ ਕੀਤਾ ਜ਼ਿਕਰ ...
ਹੁਣ ਤੱਕ ਲਗਭਗ 177 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਭਗ 177 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 24 ਲੱਖ 5 ਹਜ਼ਾਰ 49 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ ਟੀਕੇ ਦੀਆਂ 177 ਕਰੋੜ 44 ਲੱਖ 8 ਹਜ਼ਾਰ 129 ਡੋਜ਼ਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 1.99 ਕਰੋੜ (1,99,77,476) ਤੋਂ ਵੱਧ ਰੋਕਥਾਮ ਟੀਕੇ ਲਗਾਏ ਗਏ ਹਨ।
ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਅਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।