ਨਵੀਂ ਦਿੱਲੀ: ਭਾਰਤ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 37,154 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 3,08,74,376 ਹੋ ਗਈ ਹੈ। 724 ਮੌਤਾਂ ਤੋਂ ਬਾਅਦ ਹੁਣ ਕੋਰੋਨਾ ਸੰਕਰਮਣ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ 4,08,764 ਹੋ ਗਈ ਹੈ। 39,649 ਨਵੇਂ ਡਿਸਚਾਰਜ ਤੋਂ ਬਾਅਦ ਕੁੱਲ ਡਿਸਚਾਰਜ ਦੀ ਗਿਣਤੀ 3,00,14,713 ਹੋਈ ਹੈ। ਦੇਸ਼ ’ਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 4,50,899 ਹੈ।
ਦੇਸ਼ ਦੇ ਅੰਦਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ 12,35,287ਵੈਕਸੀਨ ਲਗਾਈ ਗਈ ਹੈ। ਜਿਸ ਮਗਰੋਂ ਕੁੱਲ ਵੈਕਸੀਨੇਸ਼ਨ ਦਾ ਅਕੰੜਾ 37,73,52,501ਹੋ ਗਿਆ ਹੈ।