ਨਵੀਂ ਦਿੱਲੀ: ਪਿਛਲੇ ਦੋ ਦਿਨਾਂ ਤੋਂ ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਵੀਰਵਾਰ ਨੂੰ ਵੀ, ਕੋਰੋਨਾ ਵਾਇਰਸ ਦੇ 40,000 ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 43,509 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਸਮੇਂ ਦੌਰਾਨ 38,465 ਮਰੀਜ਼ ਠੀਕ ਹੋ ਕੇ ਘਰ ਪਰਤੇ।
ਦੱਸ ਦੇਈਏ ਕਿ ਬੁੱਧਵਾਰ ਨੂੰ ਕੋਰੋਨਾ ਦੇ 43,654 ਨਵੇਂ ਕੇਸ ਸਾਹਮਣੇ ਆਏ ਅਤੇ 640 ਮੌਤਾਂ ਹੋਈਆਂ ਸਨ। ਬੁੱਧਵਾਰ ਨੂੰ ਪੰਜ ਦਿਨ ਬਾਅਦ 40 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਸਨ। ਸਿਹਤ ਮੰਤਰਾਲੇ ਦੇ ਅਨੁਸਾਰ 28 ਜੁਲਾਈ ਤੱਕ ਦੇਸ਼ ਭਰ ਵਿੱਚ ਕੋਵਿਡ ਲਈ ਕੁੱਲ 46,26,29,773 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। 28 ਜੁਲਾਈ ਨੂੰ, ਇੱਕੋ ਦਿਨ ਵਿਚ 17,28,795 ਨਮੂਨਿਆਂ ਦੀ ਜਾਂਚ ਕੀਤੀ ਗਈ।