ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। ਭਾਰਤ ਦੇ ਹਰੇਕ ਸੂਬੇ ਵਿੱਚ ਹੁਣ ਕੋਰੋਨਾ ਕੇਸਾਂ ਵਿੱਚ ਕਟੌਤੀ ਹੋ ਰਹੀ ਹੈ ਜਿਸ ਨਾਲ ਭਾਰਤ ਵਿੱਚ ਕੋਰੋਨਾ ਮਾਮਲੇ ਘੱਟ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 92,596 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,219 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,62,664 ਮਰੀਜ਼ ਸਿਹਤਯਾਬ ਹੋਏ ਹਨ।
ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,90,89,069 ਹੋ ਗਈ ਹੈ ਅਤੇ ਕੁੱਲ ਮੌਤਾਂ 3,53,528 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,75,04,126 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 12,31,415 ਹਨ।
ਪੰਜਾਬ 'ਚ ਕੋਰੋਨਾ ਮਾਮਲੇ