ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 94,052 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 6,148 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,51,367 ਮਰੀਜ਼ ਸਿਹਤਯਾਬ ਹੋਏ ਹਨ।
ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,91,83,121 ਹੋ ਗਈ ਹੈ ਅਤੇ ਕੁੱਲ ਮੌਤਾਂ 3,59,676 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,76,55,493 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 11,67,952 ਹਨ।