ਚੰਡੀਗੜ੍ਹ: ਦੇਸ਼ 'ਚ ਇੱਕ ਵਾਰ ਫਿਰ ਕੋਰੋਨਾ ਪੌਜ਼ੀਟਿਵ ਮਾਮਲੇ ਵਧੇ ਹਨ। ਪੰਜ ਦਿਨਾਂ ਬਾਅਦ 40 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 43,654 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 640 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 41,678 ਲੋਕ ਕੋਰੋਨਾ ਤੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ।
ਕੋਰੋਨਾ ਦੇ ਕੁੱਲ ਮਾਮਲੇ
ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 3 ਕਰੋੜ 14 ਲੱਖ 84 ਹਜ਼ਾਰ ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 4 ਲੱਖ 22 ਹਜ਼ਾਰ 22 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਕਰੋੜ 6 ਲੱਖ 63 ਹਜ਼ਾਰ ਲੋਕ ਤੰਦਰੁਸਤ ਵੀ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4 ਲੱਖ ਤੋਂ ਵੀ ਘੱਟ ਆ ਗਈ ਹੈ। ਕੁੱਲ 3 ਲੱਖ 99 ਹਜ਼ਾਰ ਲੋਕ ਹੁਣ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।