ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ (Corona Virus) ਦਾ ਕਹਿਰ ਅਜੇ ਰੁਕਿਆ ਨਹੀਂ ਹੈ। ਹਰ ਦਿਨ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 27,176 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 284 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ।ਦੱਸ ਦਈਏ ਕਿ ਲਗਭਗ 38,012 ਲੋਕ ਸਿਹਤਯਾਬ ਵੀ ਹੋਏ ਹਨ।
ਭਾਰਤ ’ਚ ਹਾਲਾਤ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 32 ਲੱਖ 89 ਹਜ਼ਾਰ ਲੋਕ ਕੋਰੋਨਾ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 43 ਹਜ਼ਾਰ 213 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਕਰੋੜ 24 ਲੱਖ 84 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 62 ਹਜ਼ਾਰ 207 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕੇਰਲ ਚ ਵੀ ਘੱਟ ਹੋ ਰਿਹਾ ਹੈ ਕੋਰੋਨਾ ਵਾਇਰਸ
ਕੇਰਲ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 15,876 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 44,06,365 ਹੋ ਗਈ ਹੈ। ਸਤੰਬਰ ਦੇ ਪਹਿਲੇ ਹਫਤੇ ਦੌਰਾਨ, ਸੂਬੇ ਵਿੱਚ ਰੋਜ਼ਾਨਾ ਲਾਗ ਦੇ ਲਗਭਗ 30 ਹਜ਼ਾਰ ਜਾਂ ਇਸ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਸਨ, ਪਰ ਉਸ ਤੋਂ ਬਾਅਦ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ 129 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਸੰਖਿਆ 22,779 ਹੋ ਗਈ ਹੈ।
ਕੋਰੋਨਾ ਦੇ ਕੁੱਲ ਮਾਮਲੇ- ਤਿੰਨ ਕਰੋੜ 32 ਲੱਖ 89 ਹਜ਼ਾਰ 579