ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਟ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 41 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 41,383 ਨਵੇਂ ਕੋਰੋਨਾ ਮਹਾਂਮਾਰੀ ਦੇ ਮਾਮਲੇ ਸਾਹਮਣੇ ਆਏ ਹਨ ਅਤੇ 507 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 42,015 ਨਵੇਂ ਕੇਸ ਦਰਜ ਕੀਤੇ ਗਏ ਸਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ 38,652 ਲੋਕ ਵੀ ਕੋਰੋਨਾ ਤੋਂ ਸਿਹਤਯਾਬ ਹੋਏ ਹਨ।
Corona Update: 24 ਘੰਟਿਆਂ 'ਚ 41 ਹਜ਼ਾਰ ਤੋਂ ਵੱਧ ਨਵੇਂ ਕੇਸ, 507 ਦੀ ਮੌਤ ਦੇਸ਼ ਵਿਚ ਕੋਰੋਨਾ ਦੀ ਲਾਗ ਦੇ ਕੁੱਲ ਮਾਮਲੇ
ਦੇਸ਼ 'ਚ ਕੋਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ ਚਾਰ ਲੱਖ ਤੋਂ ਵੱਧ ਹੈ। ਕੁੱਲ 4 ਲੱਖ 9 ਹਜ਼ਾਰ ਲੋਕ ਅਜੇ ਵੀ ਕੋਰੋਨਾ ਤੋਂ ਸੰਕਰਮਿਤ ਹਨ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਤਿੰਨ ਕਰੋੜ 12 ਲੱਖ 57 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 18 ਹਜ਼ਾਰ 987 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਰਾਹਤ ਦੀ ਗੱਲ ਹੈ ਕਿ 3 ਕਰੋੜ 4 ਲੱਖ 29 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ।
41 ਕਰੋੜ ਤੋਂ ਵੱਧ ਵੈਕਸੀਨ ਦੇ ਡੋਜ ਦਿੱਤੇ ਗਏ
ਸਿਹਤ ਮੰਤਰਾਲੇ ਦੇ ਅਨੁਸਾਰ 21 ਜੁਲਾਈ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 41 ਕਰੋੜ 78 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਦਿਨ 22 ਲੱਖ 77 ਹਜ਼ਾਰ ਟੀਕੇ ਲਗਵਾਏ ਗਏ ਸਨ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਦੇ ਅਨੁਸਾਰ ਹੁਣ ਤੱਕ 45 ਕਰੋੜ 9 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 17.18 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਸਕਾਰਾਤਮਕ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।
ਇਹ ਵੀ ਪੜ੍ਹੋ:ਹਾਈਕੋਰਟ ਦੀ ਮੰਨਜੂਰੀ ਨਾਲ ਪਟੀਸ਼ਨਰ ਦੇ ਪਤੀ ਦਾ ਲਿਆ ਗਿਆ ਸਪਰਮ