ਸੂਰਤ:ਇੱਕ ਪਾਸੇ ਜਿੱਥੇ ਪੰਜਾਬ ’ਚ ਲਗਾਤਾਰ ਕੋਰੋਨਾ ਦੇ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ, ਹੁਣ ਤਾਜ਼ਾ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੂਬੇ ’ਚ ਸਿਰਫ਼ ਅਗਲੇ ਪੰਜ ਦਿਨਾਂ ਤੱਕ ਲਈ ਕੋਰੋਨਾ ਵੈਕਸੀਨ ਦਾ ਸਟਾਕ ਬਚਿਆ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਵੈਕਸੀਨ ਪ੍ਰਾਪਤ ਕਰਨ ਲਈ ਗੁਹਾਰ ਲਗਾਈ ਜਾ ਚੁੱਕੀ ਹੈ, ਉੱਧਰ ਗੁਜਰਾਤ ਦੇ ਸੂਰਤ ਸ਼ਹਿਰ ’ਚ ਭਾਜਪਾ ਪਾਰਟੀ ਦੇ ਮੁੱਖ ਦਫ਼ਤਰ ’ਚ ਕੋਰੋਨਾ ਵੈਕਸੀਨ ਮੁਫ਼ਤ ਵੰਡੀ ਜਾ ਰਹੀ ਹੈ। ਦੋਹਾਂ ਸੂਬਿਆਂ ਦੇ ਹਾਲਾਤ ਵੇਖਣ ਤੋਂ ਤਾਂ ਸਾਫ਼ ਝਲਕਦਾ ਹੈ ਕਿ ਕੇਂਦਰ ਸਰਕਾਰ ਜਿੱਥੇ ਪ੍ਰਧਾਨ ਮੰਤਰੀ ਦੇ ਜੱਦੀ ਸੂਬੇ ’ਚ ਕੋਰੋਨਾ ਵੈਕਸੀਨ ਦੀ ਤੋਟ ਨਹੀਂ ਆਉਣ ਦਿੱਤੀ ਜਾ ਰਹੀ, ਪਰ ਪੰਜਾਬ ਨਾਲ ਕਾਣੀ ਵੰਡ ਕੀਤੀ ਜਾ ਰਹੀ ਹੈ।
ਪਿਛਲੇ ਪੰਜ ਦਿਨਾਂ ਤੋਂ ਸ਼ਹਿਰ ’ਚ ਕੋਰੋਨਾ ਵੈਕਸੀਨ ਦੀ ਘਾਟ ਕਾਰਨ ਆਮ ਲੋਕ ਭੜਕੇ ਹੋਏ ਸਨ। ਪਰ ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਐਲਾਨ ਕੀਤਾ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਇਲਾਵਾ, ਭਾਜਪਾ ਦੁਆਰਾ 5,000 ਲੋੜਵੰਦ ਮਰੀਜ਼ਾਂ ਦਾ ਵੈਕਸੀਨੇਸ਼ਨ ਕੀਤਾ ਜਾਵੇਗਾ। ਭਾਜਪਾ ਲੀਡਰ ਦੇ ਇਸ ਐਲਾਨ ਤੋਂ ਬਾਅਦ ਭਾਜਪਾ ਦਫ਼ਤਰ ਦੇ ਬਾਹਰ ਤਕਰੀਬਨ ਅੱਧਾ ਕਿਲੋਮੀਟਰ ਲੰਬੀ ਕਤਾਰ ਲੱਗ ਗਈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਲੋਕਾਂ ’ਚ ਜ਼ਿਆਦਾਤਰ ਭਾਜਪਾ ਵਾਲਿਆਂ ਦੇ ਰਿਸ਼ਤੇਦਾਰ ਮੌਜੂਦ ਸਨ।