ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ (Corona virus in india ) ਮਹਾਂਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਰੂਪ ਓਮੀਕਰੋਨ ਦੇ ਮਾਮਲੇ ਵੀ ਵੱਧ ਰਹੇ ਹਨ।
ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਲੱਖ 47 ਹਜ਼ਾਰ 254 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 703 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਦੇ ਓਮਾਈਕਰੋਨ ਵੇਰੀਐਂਟ ਦੇ 9,692 ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 17.94% ਹੈ।
ਭਾਰਤ ਵਿੱਚ 20,18,825 ਸਰਗਰਮ ਕੋਰੋਨਾ ਮਰੀਜ਼ ਹਨ। ਹੁਣ ਤੱਕ 4,88,396 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਦੂਜੇ ਪਾਸੇ, ਜੇਕਰ ਅਸੀਂ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੀ ਗੱਲ ਕਰੀਏ ਤਾਂ ਇਸ ਦੇ ਮਾਮਲੇ ਵੱਧ ਕੇ 9,692 ਹੋ ਗਏ ਹਨ।
ਕੋਰੋਨਾ ਟੀਕਾਕਰਨ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਹੁਣ ਤੱਕ 160.43 ਕਰੋੜ ਟੀਕੇ ਲਗਾਏ ਜਾ ਚੁੱਕੇ ਹਨ। ਸਿਹਤ ਮੰਤਰਾਲੇ ਦੇ ਮੁਤਾਬਿਕ ਵੀਰਵਾਰ ਨੂੰ ਭਾਰਤ ਵਿੱਚ ਕੋਰੋਨਾ ਲਈ 19,35,912 ਸੈਂਪਲ ਟੈਸਟ ਕੀਤੇ ਗਏ ਸਨ। ਇਸ ਦੇ ਨਾਲ ਹੀ ਕੁੱਲ 71,15,38,938 ਸੈਂਪਲ ਟੈਸਟ ਕੀਤੇ ਗਏ ਹਨ।
ਦੱਸ ਦਈਏ ਕਿ ਪਿਛਲੇ ਦੋ ਦਿਨਾਂ 'ਚ ਕੋਰੋਨਾ ਦੇ ਮਾਮਲਿਆਂ 'ਚ ਸੁਧਾਰ ਹੋਇਆ ਹੈ, ਜਦਕਿ ਹੁਣ ਇਕ ਵਾਰ ਫਿਰ ਤੋਂ ਨਵੇਂ ਮਾਮਲਿਆਂ ਨੇ ਤੇਜ਼ੀ ਫੜੀ ਹੈ। ਮਹਾਰਾਸ਼ਟਰ ਸਮੇਤ ਕੇਰਲ ਵਿੱਚ ਨਵੇਂ ਕੇਸਾਂ ਦੀ ਗਿਣਤੀ ਵੱਧ ਰਹੀ ਹੈ। ਵੀਰਵਾਰ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਵਿੱਚ 46,197 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ 37 ਲੋਕਾਂ ਦੀ ਮੌਤ ਹੋ ਗਈ ਹੈ।
ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ 46,387 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 32 ਲੋਕਾਂ ਦੀ ਜਾਨ ਚਲੀ ਗਈ। ਅੰਕੜਿਆਂ ਦੀ ਪੁਸ਼ਟੀ ਕਰਦਿਆਂ, ਰਾਜ ਸਰਕਾਰ ਨੇ ਕਿਹਾ ਕਿ ਪਿਛਲੇ ਦਿਨ ਓਮੀਕਰੋਨ ਵੇਰੀਐਂਟ ਦੇ 62 ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਰਾਜ ਵਿੱਚ ਇਸ ਲਾਗ ਦੇ ਕੁੱਲ ਮਾਮਲਿਆਂ ਦੀ ਗਿਣਤੀ 707 ਹੋ ਗਈ ਹੈ।
ਵੀਰਵਾਰ ਨੂੰ ਦੂਜੇ ਰਾਜਾਂ ਵਿੱਚ ਕੋਰੋਨਾ ਦੀ ਕੀ ਸਥਿਤੀ ਸੀ?
ਪੰਜਾਬ
ਪੰਜਾਬ ਵਿੱਚ 7 ਦਿਨਾਂ ਦੇ ਵਿੱਚ 160 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 1200 ਮਰੀਜ਼ ਲਾਈਫ ਸਪੋਰਟ ਸਿਸਟਮ ’ਤੇ ਹਨ। ਜਦਕਿ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ ਕਾਰਨ 31 ਲੋਕਾਂ ਦੀ ਮੌਤ (last 24 hours 31 people dead due to corona_) ਹੋ ਚੁੱਕੀ ਹੈ ਅਤੇ 8 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ।
ਦਿੱਲੀ
ਦਿੱਲੀ ’ਚ ਪਿਛਲੇ 24 ਘੰਟਿਆਂ ਵਿੱਚ 12,306 ਨਵੇਂ ਕੇਸ ਦਰਜ ਕੀਤੇ ਗਏ ਹਨ, ਜਦਕਿ 18,815 ਲੋਕ ਇਸ ਮਹਾਂਮਾਰੀ ਤੋਂ ਠੀਕ ਹੋ ਚੁੱਕੇ ਹਨ। ਇਸ ਦੌਰਾਨ 43 ਲੋਕਾਂ ਦੀ ਮੌਤ ਹੋ ਗਈ ਹੈ।
ਮਹਾਰਾਸ਼ਟਰ
ਅੱਜ ਮਹਾਰਾਸ਼ਟਰ ਵਿੱਚ 46,197 ਨਵੇਂ ਕੋਵਿਡ ਮਾਮਲੇ, 37 ਮੌਤਾਂ ਅਤੇ 52,025 ਰਿਕਵਰੀ ਦਰਜ ਕੀਤੀ ਗਈ ਹੈ। ਐਕਟਿਵ ਕੇਸ 2,58,569 ਹਨ। ਅੱਜ ਸੂਬੇ ਵਿੱਚ ਓਮੀਕਰੋਨ ਦੇ 125 ਮਾਮਲੇ ਸਾਹਮਣੇ ਆਏ ਹਨ।
ਕਰਨਾਟਕ
ਕਰਨਾਟਕ ਵਿੱਚ ਪਿਛਲੇ 24 ਘੰਟਿਆਂ ਵਿੱਚ 47,754 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 22,143 ਲੋਕ ਠੀਕ ਹੋ ਗਏ ਹਨ, ਜਦਕਿ ਇਸ ਦੌਰਾਨ 29 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਸਕਾਰਾਤਮਕਤਾ ਦਰ 18.48% ਹੈ। ਕਰਨਾਟਕ ਦੇ ਸਿਹਤ ਮੰਤਰੀ ਡਾ. ਸੁਧਾਕਰ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ ਕੋਰੋਨਾ ਦੇ 2,93,231 ਐਕਟਿਵ ਕੇਸ ਹਨ।