ਨਵੀਂ ਦਿੱਲੀ: ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਭਾਰਤ 'ਚ 53,256 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ, ਜੋ ਕਿ 88 ਦਿਨਾਂ 'ਚ ਸਭ ਤੋਂ ਘੱਟ ਹਨ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪਿਛਲੇ 24 ਘੰਟਿਆਂ 'ਚ 1,422 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋਈ ਹੈ। ਦੇਸ਼ ਵਿਚ ਕੋਵਿਡ -19 ਦੇ ਹੱਣ ਤੱਕ ਕੁੱਲ 2,99,35,221 ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਐਕਟਿਵ ਮਾਮਲੇ ਘੱਟ ਕੇ 7,02,887 'ਤੇ ਆ ਗਏ ਹਨ। ਦੇਸ਼ 'ਚ ਕੋਰੋਨਾ ਕਾਰਨ ਹੁਣ ਤਕ 3,88,135 ਲੋਕਾਂ ਦੀਆਂ ਮੌਤਾਂ ਹੋਈਆਂ ਹਨ।
Corona Update:24 ਘੰਟਿਆਂ 'ਚ 53,256 ਨਵੇਂ ਮਾਮਲੇ, 1,422 ਮੌਤਾਂ
ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 53,256 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 1,422 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੁੱਲ 78,190 ਲੋਕਾਂ ਨੇ ਕੋਰੋਨਾ 'ਤੇ ਜਿੱਤ ਹਾਸਲ ਕੀਤੀ ਹੈ,ਅਤੇ ਉਹ ਠੀਕ ਹੋ ਕੇ ਆਪਣੇ ਘਰਾਂ ਨੂੰ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 2,88,44,199 ਲੋਕ ਕੋਰੋਨਾ 'ਤੇ ਫ਼ਤਿਹ ਹਾਸਲ ਕਰ ਚੁੱਕੇ ਹਨ। ਇਸ ਦੇ ਨਾਲ ਹੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਹੁਣ ਤੱਕ ਕੁੱਲ 28,00,36,898 ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਦੇ ਅਨੁਸਾਰ, ਕੋਵਿਡ -19 ਲਈ 20 ਜੂਨ ਤੱਕ 39,24,07,782 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 13,88,699 ਨਮੂਨਿਆਂ ਦਾ ਐਤਵਾਰ ਨੂੰ ਟੈਸਟ ਕੀਤਾ ਗਿਆ।
ਇਹ ਵੀ ਪੜ੍ਹੋ:ਅੰਤਰ ਰਾਸ਼ਟਰੀ ਯੋਗ ਦਿਵਸ 2021 : ਜਾਣੋ ਇਸ ਦਿਨ ਦਾ ਇਤਿਹਾਸ ਤੇ ਮਹੱਤਤਾ