ਨਵੀਂ ਦਿੱਲੀ: ਭਾਰਤ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 41,506 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਹਿਣਤੀ 4,08,040 ਹੋ ਗਈ ਹੈ। 895 ਮੌਤਾਂ ਤੋਂ ਬਾਅਦ ਹੁਣ ਕੋਰੋਨਾ ਸੰਕਰਮਣ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ 4,08,040 ਹੋ ਗਈ ਹੈ। 41,526 ਨਵੇਂ ਡਿਸਚਾਰਜ ਤੋਂ ਬਾਅਦ ਕੁੱਲ ਡਿਸਚਾਰਜ ਦੀ ਗਿਣਤੀ 2,99,75,064 ਹੋਈ ਹੈ। ਦੇਸ਼ ’ਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 4,54,118 ਹੈ।
ਦੇਸ਼ ਦੇ ਅੰਦਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ 37,23,367 ਵੈਕਸੀਨ ਲਗਾਈ ਗਈ ਹੈ। ਜਿਸ ਮਗਰੋਂ ਕੁੱਲ ਵੈਕਸੀਨੇਸ਼ਨ ਦਾ ਅਕੰੜਾ 37,60,32,586 ਹੋ ਗਿਆ ਹੈ।
ਇਸ ਤੋਂ ਭਾਰਤ 'ਚ ਕੁੱਲ ਕੋਰੋਨਾ ਵਾਇਰਸ ਦੇ ਲਈ 18,43,500 ਸੈਂਪਲ ਟੇਸਟ ਕੀਤੇ ਗਏ। ਹੁਣ ਤੱਕ 43,08,85,470 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਦੇਸ਼ ਵਿੱਚ ਰਿਕਵਰੀ ਰੇਟ 97.20% ਹੈ।
ਆਸਾਮ 'ਚ ਵੱਧੇ ਕੋਰੋਨਾ ਕੇਸ
ਆਸਾਮ ਵਿੱਚ, 2,391 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਜਾਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 5,32,084 ਹੋ ਗਈ ਹੈ। 24 ਲੋਕਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 4,812 ਹੋ ਗਈ ਹੈ।
ਰਾਸ਼ਟਰੀ ਸਿਹਤ ਮਿਸ਼ਨ ਨੇ ਇੱਕ ਬੁਲੇਟਿਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਸ ਸਮੇਂ ਅਸਾਮ ਵਿਚ 21,202 ਵਿਅਕਤੀ ਜ਼ੇਰੇ ਇਲਾਜ ਹਨ। ਬੁਲੇਟਿਨ ਦੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 2,854 ਲੋਕ ਸਿਹਤਮੰਦ ਹੋ ਗਏ ਹਨ, ਜਿਸ ਕਾਰਨ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 5,04,723 ਹੋ ਗਈ ਹੈ। ਸੂਬੇ 'ਚ ਵਸੂਲੀ ਦੀ ਦਰ 94.86 % ਹੈ।
ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਬੀਤੇ 24 ਘੰਟਿਆਂ 'ਚ ਪੰਜਾਬ ਵਿੱਚ 124 ਨਵੇਂ ਕੇਸ ਸਾਹਮਣੇ ਆਏ ਹਨ ਤੇ 6 ਮੌਤਾਂ ਹੋਈਆਂ ਹਨ। ਤਕਰੀਬਨ 248 ਮਰੀਜ਼ ਠੀਕ ਹੋ ਚੁੱਕੇ ਹ ਹਨ। ਸੂਬੇ 'ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 1,674 ਹੈ।
ਇਹ ਵੀ ਪੜ੍ਹੋ : World Population day: ਦੁਨੀਆਂ 'ਚ ਲਗਾਤਾਰ ਵੱਧ ਰਹੀ ਆਬਾਦੀ ਖ਼ਤਰੇ ਦੀ ਘੰਟੀ