ਨਵੀਂ ਦਿੱਲੀ:ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਵਾਇਰਸ (corona cases in India) ਦੇ 2,68,833 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 1,22,684 ਠੀਕ ਹੋਏ ਹਨ। ਕੋਰੋਨਾ ਕਾਰਨ 402 ਲੋਕਾਂ ਦੀ ਮੌਤ ਵੀ ਹੋਈ ਹੈ।
ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 14 ਲੱਖ 17 ਹਜ਼ਾਰ 820 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 752 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 3 ਕਰੋੜ 49 ਲੱਖ 47 ਹਜ਼ਾਰ 390 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੇਸ਼ ਵਿੱਚ ਹੁਣ ਤੱਕ 4,85,752 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
- ਕੁੱਲ ਮਾਮਲੇ: 3,68,50,962
- ਐਕਟਿਵ ਮਾਮਲੇ: 14,17,820
- ਕੁੱਲ ਰਿਕਵਰੀ: 3,49,47,390
- ਕੁੱਲ ਮੌਤਾਂ: 4,85,752
- ਕੁੱਲ ਵੈਕਸੀਨੇਸ਼ਨ: 1,56,02,51,117
ਹੁਣ ਤੱਕ 156 ਕਰੋੜ ਤੋਂ ਜ਼ਿਆਦਾ ਖੁਰਾਕ ਦਿੱਤੀ ਗਈ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 156 ਕਰੋੜ 02 ਲੱਖ 51 ਹਜ਼ਾਰ 117 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।