ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2,71,202 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,38,331 ਠੀਕ ਹੋਏ ਹਨ। ਅਤੇ 314 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 15 ਲੱਖ 50 ਹਜ਼ਾਰ 377 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 86 ਹਜ਼ਾਰ 66 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 3 ਕਰੋੜ 50 ਲੱਖ 85 ਹਜ਼ਾਰ 721 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੇਸ਼ ਵਿੱਚ ਹੁਣ ਤੱਕ 4,86,066 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਹੁਣ ਤੱਕ 156 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ