ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ (Coronavirus) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 72 ਹਜ਼ਾਰ 433 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1008 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 6.8 ਫੀਸਦੀ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।
ਐਕਟਿਵ ਮਾਮਲੇ ਘੱਟੇ, 15 ਲੱਖ 33 ਹਜ਼ਾਰ 921 ਹੋਏ
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 15 ਲੱਖ 33 ਹਜ਼ਾਰ 921 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 98 ਹਜ਼ਾਰ 983 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 81 ਹਜ਼ਾਰ 109 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 97 ਲੱਖ 70 ਹਜ਼ਾਰ 414 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਕਰਨਾਟਕ ਅਤੇ ਤਮਿਲਨਾਡੂ ’ਚ ਕਹਿਰ ਬਰਕਰਾਰ
ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਕਰਨਾਟਕ ਵਿੱਚ 20 ਹਜ਼ਾਰ 505 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 40 ਹਜ਼ਾਰ 903 ਮਰੀਜ਼ ਠੀਕ ਹੋ ਗਏ ਹਨ। ਇਸ ਦੇ ਨਾਲ ਹੀ 81 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 77 ਹਜ਼ਾਰ 244 ਹੈ। ਦੂਜੇ ਪਾਸੇ ਤਾਮਿਲਨਾਡੂ ਵਿੱਚ ਪਿਛਲੇ 24 ਘੰਟਿਆਂ ਵਿੱਚ 14 ਹਜ਼ਾਰ 13 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਹਜ਼ਾਰ 576 ਮਰੀਜ਼ ਠੀਕ ਹੋ ਗਏ ਹਨ। ਇੱਥੇ 37 ਮਰੀਜ਼ਾਂ ਦੀ ਮੌਤ ਹੋ ਗਈ। ਹੁਣ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 77 ਹਜ਼ਾਰ 999 ਹੈ।