ਨਵੀਂ ਦਿੱਲੀ:ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 10,105 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 4,48,91,989 ਹੋ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 67, 806 ਹੋ ਗਏ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 9,833 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,42, 92, 854 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 22 ਮੌਤਾਂ ਦਰਜ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 329 ਤੱਕ ਪਹੁੰਚ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.66 ਫ਼ੀਸਦੀ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 7.03 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.43 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ 'ਚ, 1,947 ਲੋਕਾਂ ਨੂੰ ਡੋਜ਼ ਦਿੱਤੀ ਗਈ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,43,899 ਨਮੂਨੇ ਲਏ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 207 ਨਵੇਂ ਮਾਮਲੇ ਦਰਜ ਹੋਏ। ਪੰਜਾਬ ਦੇ ਲੁਧਿਆਣਾ-51, ਫਾਜ਼ਿਲਕਾ-42, ਪਟਿਆਲਾ-34, ਮੋਹਾਲੀ ਤੋਂ 34, ਸੰਗਰੂਰ-11, ਅੰਮ੍ਰਿਤਸਰ-7, ਜਲੰਧਰ-7, ਰੋਪੜ-7, ਬਠਿੰਡਾ-5, ਮੁਕਤਸਰ-3, ਗੁਰਦਾਸਪੁਰ-2, ਨਵਾਂਸ਼ਹਿਰ-2, ਕਪੂਰਥਲਾ-1 ਅਤੇ ਪਠਾਨਕੋਟ-1 ਨਵੇਂ ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 6.47 ਫੀਸਦੀ ਦਰਜ ਹੋਈ ਹੈ। ਉੱਥੇ ਹੀ, 36 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 11 ਮਰੀਜ਼ ਲੈਵਲ-ਤੀਜੇ ਦੇ ਹਨ। ਇਕ ਕੋਰੋਨਾ ਮਰੀਜ਼ ਆਈਸੀਯੂ ਵਿੱਚ ਦਾਖਲ ਹੈ।