ਨਵੀਂ ਦਿੱਲੀ / ਪੰਜਾਬ :ਪਿਛਲੇ 24 ਘੰਟਿਆਂ 'ਚ ਦੇਸ਼ਭਰ 'ਚ ਕੋਰੋਨਾ ਦੇ 12,580 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਵੀਰਵਾਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅਜਿਹੇ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਅੰਕੜੇ ਲਗਾਤਾਰ ਡਰਾ ਰਹੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 65, 286 ਹੋ ਗਏ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 10,827 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,42, 61, 476 ਰਿਕਵਰੀਆਂ ਦਰਜ ਹੋਈਆਂ ਹਨ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 27 ਮੌਤਾਂ ਦਰਜ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 230 ਤੱਕ ਪਹੁੰਚ ਗਿਆ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.7 ਫ਼ੀਸਦੀ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 5.46 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.32 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 2,30,419 ਨਮੂਨੇ ਲਏ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 389 ਨਵੇਂ ਮਾਮਲੇ ਦਰਜ ਹੋਏ। ਪੰਜਾਬ ਦੇ ਮੋਹਾਲੀ ਤੋਂ ਹੀ 96, ਪਟਿਆਲਾ-32, ਬਠਿੰਡਾ-56, ਲੁਧਿਆਣਾ-23, ਫਤਿਹਗੜ੍ਹ ਸਾਹਿਬ-18, ਅੰਮ੍ਰਿਤਸਰ-15, ਬਰਨਾਲਾ-15, ਜਲੰਧਰ-14, ਪਠਾਨਕੋਟ-14, ਮੋਗਾ-13, ਗੁਰਦਾਸਪੁਰ-12, ਨਵਾਂਸ਼ਹਿਰ-11, ਫਿਰੋਜ਼ਪੁਰ-10, ਮੁਕਤਸਰ-10, ਰੋਪੜ-10, ਫਰੀਦਕੋਟ-7, ਕਪੂਰਥਲਾ-6, ਮਾਨਸਾ-6, ਸੰਗਰੂਰ-6, ਫ਼ਾਜ਼ਿਲਕਾ-4, ਹੁਸ਼ਿਆਰਪੁਰ-4, ਤਰਨਤਾਰਨ-4 ਤੇ ਮਲੇਰਕੋਟਲਾ ਤੋਂ 3 ਨਵੇਂ ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 5.73 ਫੀਸਦੀ ਦਰਜ ਹੋਈ ਹੈ। ਉੱਥੇ ਹੀ, 30 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 12 ਮਰੀਜ਼ ਲੈਵਲ-ਤੀਜੇ ਦੇ ਹਨ।