ਨਵੀਂ ਦਿੱਲੀ:ਪਿਛਲੇ 24 ਘੰਟਿਆਂ 'ਚ ਦੇਸ਼ਭਰ 'ਚ ਕੋਰੋਨਾ ਦੇ 12,591 ਨਵੇਂ ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ, ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 10,542 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਇਸ ਦੇ ਨਾਲ ਹੀ ਬੁੱਧਵਾਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅਜਿਹੇ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਅੰਕੜੇ ਲਗਾਤਾਰ ਡਰਾ ਰਹੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 63, 562 ਹੋ ਗਏ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 8,175 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,42, 50, 649 ਰਿਕਵਰੀਆਂ ਦਰਜ ਹੋਈਆਂ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.67 ਫ਼ੀਸਦੀ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 4.39 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.14 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 2,40,014 ਨਮੂਨੇ ਲਏ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 467 ਨਵੇਂ ਮਾਮਲੇ ਦਰਜ ਹੋਏ। ਇਹਨਾਂ ਵਿੱਚ ਮੋਹਾਲੀ ਤੋਂ 111, ਪਟਿਆਲਾ-31, ਫਾਜ਼ਿਲਕਾ-46, ਲੁਧਿਆਣਾ-42, ਬਠਿੰਡਾ-31, ਜਲੰਧਰ-27, ਫਿਰੋਜ਼ਪੁਰ-26, ਮੋਗਾ-19, ਅੰਮ੍ਰਿਤਸਰ-18, ਹੁਸ਼ਿਆਰਪੁਰ-15, ਫ਼ਤਹਿਗੜ੍ਹ ਸਾਹਿਬ -14, ਰੋਪੜ-13, ਪਠਾਨਕੋਟ-12, ਮੋਹਾਲੀ-12, ਫਰੀਦਕੋਟ-11, ਬਰਨਾਲਾ-7, ਗੁਰਦਾਸਪੁਰ-7, ਮਾਨਸਾ-7, ਸੰਗਰੂਰ-7, ਕਪੂਰਥਲਾ-6 ਅਤੇ ਮੁਕਤਸਰ-5 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 6.84 ਫੀਸਦੀ ਦਰਜ ਹੋਈ ਹੈ। ਉੱਥੇ ਹੀ, 25 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 12 ਮਰੀਜ਼ ਲੈਵਲ-ਤੀਜੇ ਦੇ ਹਨ।