ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 1,272 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,981,475 ਹੋ ਚੁੱਕੇ ਹਨ। ਉੱਥੇ ਹੀ ਬੀਤੇ ਦਿਨ ਕੋਰੋਨਾ ਨਾਲ ਭਾਰਤ ਵਿੱਚ 4 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 778 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 2,252 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 33, 389 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.78 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 1.02 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.20 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1, 699 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 1,272 ਨਵੇਂ ਕੋਰੋਨਾ ਮਾਮਲੇ ਦਰਜ, 4 ਮੌਤਾਂ, ਪੰਜਾਬ 'ਚ 30 ਨਵੇਂ ਮਾਮਲੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.67 ਫੀਸਦੀ ਦਰਜ ਹੋਈ ਹੈ। ਉੱਥੇ ਹੀ, 8 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 6 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ 284 ਐਕਟਿਵ ਮਾਮਲੇ ਦਰਜ ਹੋਏ, 1 ਮਰੀਜ਼ ਵੈਂਟੀਲੇਟਰ ਉੱਤੇ ਹੈ। ਉੱਥੇ ਹੀ, ਲੁਧਿਆਣਾ ਵਿੱਚ ਇਕ ਮਰੀਜ ਦੀ ਮੌਤ ਦਰਜ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 46 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 4,810 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 4,485 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 14 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 350 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 284 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,562 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 504 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।