ਨਵੀਂ ਦਿੱਲੀ : ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 1, 331 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੋਰੋਨਾ ਦੇ ਕੁੱਲ ਮਾਮਲੇ 44,964, 389 ਹੋ ਚੁੱਕੇ ਹਨ। ਉੱਥੇ ਹੀ ਮੰਗਵਾਰ ਨੂੰ 11 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ, ਜਿਸ ਨਾਲ ਕੁੱਲ ਮੌਤਾਂ ਦਾ ਅੰਕੜਾ 5,31, 707 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 3,752 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 18, 351 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ:ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.76 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.92 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.97 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 2, 780 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 1, 331 ਨਵੇਂ ਕੋਰੋਨਾ ਮਾਮਲੇ ਦਰਜ, 11 ਮੌਤਾਂ, ਪੰਜਾਬ ਵਿੱਚ 58 ਨਵੇਂ ਮਾਮਲੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 58 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 1.67 ਫੀਸਦੀ ਦਰਜ ਹੋਈ ਹੈ। ਉੱਥੇ ਹੀ, 19 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 7 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 606 ਐਕਟਿਵ ਮਾਮਲੇ ਦਰਜ ਹੋਏ, ਇਕ ਮਰੀਜ਼ ਵੈਂਟੀਲੇਟਰ ਉੱਤੇ ਹੈ।
- Jalandhar By-Election 2023 Updates: ਜਲੰਧਰ ਲੋਕ ਸਭਾ ਸੀਟ ਲਈ ਜਿਮਨੀ ਚੋਣ, 8 ਵਜੇ ਸ਼ੁਰੂ ਹੋਵੇਗੀ ਵੋਟਿੰਗ
- Karnataka Election 2023 : ਕਰਨਾਟਕ ਦੇ ਲੋਕ ਚੁਣਨਗੇ ਆਪਣਾ ਅਗਲਾ ਸੀਐਮ, ਵੋਟਿੰਗ ਸ਼ੁਰੂ
- By-Election 2023: ਜਲੰਧਰ ਜਿਮਨੀ ਚੋਣ ਦੀ ਤਿਆਰੀ, ਜਾਣੋ ਜਲੰਧਰ ਦੇ ਉਮੀਦਵਾਰਾਂ ਦੀ ਪ੍ਰੋਫਾਈਲ
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 110 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 4,558 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 3,465 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 9 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 142 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 606 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,554 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 71, 982 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।