ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 1,839 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,964,839 ਹੋ ਚੁੱਕੇ ਹਨ। ਇਸ ਦੇ ਨਾਲ ਹੀ 11 ਮੌਤਾਂ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31,707 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 3, 861 ਲੋਕ ਕੋਰੋਨਾ ਨੂੰ ਮਾਤ ਦੇ ਪਾਏ, ਜਿਸ ਨਾਲ ਹੁਣ ਤੱਕ ਕੋਰੋਨਾ ਪੀੜਤਾਂ ਵਿੱਚ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 4,44,14, 599 ਹੋ ਗਈ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.76 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.49 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.17 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 439 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 1,839 ਨਵੇਂ ਕੋਰੋਨਾ ਮਾਮਲੇ ਦਰਜ, 11 ਮੌਤਾਂ, ਪੰਜਾਬ ਵਿੱਚ 32 ਨਵੇਂ ਮਾਮਲੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਸੂਬੇ ਵਿੱਚ ਵੀ ਕੋਰੋਨਾਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਘੱਟ ਰਿਹਾ ਹੈ। ਪਿਛਲੇ 24 ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 32 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 1.25 ਫੀਸਦੀ ਦਰਜ ਹੋਈ ਹੈ। ਉੱਥੇ ਹੀ, 18 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 10 ਮਰੀਜ਼ ਲੈਵਲ-ਥਰਡ ਦੇ ਹਨ ਅਤੇ ਇਕ ਮਰੀਜ ਵੈਂਟੀਲੇਟਰ ਉੱਤੇ ਹੈ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕੁੱਲ 658 ਐਕਟਿਵ ਮਾਮਲੇ ਦਰਜ ਹੋਏ ਹਨ। ਉੱਥੇ ਹੀ, ਮੋਗਾ ਵਿੱਚ ਕੋਰੋਨਾ ਦੇ ਇਕ ਮਰੀਜ਼ ਦੀ ਮੌਤ ਹੋਈ ਹੈ।
- ਜਲੰਧਰ ਲੋਕ ਸਭਾ ਉਪ ਚੋਣ: ਭਲਕੇ ਪੈਣਗੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ
- Heritage Street Blast: ਲੋਕਾਂ ਦੇ ਮਨਾਂ ਵਿੱਚੋਂ ਦਹਿਸ਼ਤ ਖ਼ਤਮ ਕਰਨ ਲਈ ਕੱਢਿਆ ਫਲੈਗ ਮਾਰਚ
- 9 May 2023 Panchang: ਜਾਣੋ ਅੱਜ ਦਾ ਸ਼ੁਭ ਅਤੇ ਅਸ਼ੁਭ ਸਮਾਂ, ਰਾਹੂਕਾਲ ਅਤੇ ਵਿਸ਼ੇਸ਼
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 176 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਵੀਰਵਾਰ ਨੂੰ ਕੋਰੋਨਾ ਜਾਂਚ ਲਈ 2,126 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2,563 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 8 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 084 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 658 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,554 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 71, 872 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।