ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 2,380 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲਿਆ ਦੀ ਗਿਣਤੀ 44,963,058 ਹੋ ਚੁੱਕੇ ਹਨ। ਇਸ ਦੇ ਨਾਲ ਹੀ ਬੀਤੇ ਦਿਨ ਕੋੋਰੋਨਾ ਨਾਲ ਪੀੜਤ 15 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਕੁੱਲ ਮੌਤਾਂ ਦਾ ਅੰਕੜਾ 5,31,680 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਅੰਦਰ 5,188 ਲੋਕ ਕੋਰੋਨਾ ਨੂੰ ਮਾਤ ਦੇ ਸਕੇ ਹਨ, ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 4,44, 10, 738 ਹੋ ਗਈ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ:ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਅੰਦਰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.75 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 1.71 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.38 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 2, 733 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਦੇਸ਼ ਅੰਦਰ ਕੋਰੋਨਾ ਦੇ 2,380 ਨਵੇਂ ਮਾਮਲੇ ਦਰਜ, 15 ਮੌਤਾਂ, ਪੰਜਾਬ ਵਿੱਚ 103 ਨਵੇਂ ਮਾਮਲੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 103 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 1.86 ਫੀਸਦੀ ਦਰਜ ਹੋਈ ਹੈ। ਉੱਥੇ ਹੀ, 17 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 10 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ 804 ਐਕਟਿਵ ਮਾਮਲੇ ਦਰਜ ਹੋਏ, ਇਕ ਮਰੀਜ਼ ਵੈਂਟੀਲੇਟਰ ਉੱਤੇ ਹੈ। ਉੱਥੇ ਹੀ ਕੋਰੋਨਾ ਦੇ ਇਕ ਮਰੀਜ਼ ਦੀ ਬਠਿੰਡਾ ਅਤੇ ਦੂਜੇ ਦੀ ਲੁਧਿਆਣਾ ਵਿੱਚ ਮੌਤ ਹੋਈ ਹੈ।
- Boat Accident in Kerala: ਕੇਰਲ 'ਚ ਸੈਲਾਨੀਆਂ ਨਾਲ ਭਰੀ ਕਿਸ਼ਤੀ ਡੁੱਬੀ, 21 ਦੀ ਮੌਤ
- Bihar News: ਰੋਹਤਾਸ ਵਿੱਚ ਸ਼ਿਵ ਚਰਚਾ ਦੌਰਾਨ ਵਾਪਰੀ ਘਟਨਾ, ਮਕਾਨ ਦੀ ਛੱਤ ਡਿੱਗਣ ਕਾਰਨ 10 ਔਰਤਾਂ ਜ਼ਖ਼ਮੀ
- 4161 ਮਾਸਟਰ ਕੇਡਰ ਯੂਨੀਅਨ ਵੱਲੋਂ ਖ਼ਰਾਬ ਮੌਸਮ ਦੇ ਬਾਵਜੂਦ ਦੂਜੇ ਦਿਨ ਵੀ ਧਰਨਾ ਜਾਰੀ
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 62 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਵੀਰਵਾਰ ਨੂੰ ਕੋਰੋਨਾ ਜਾਂਚ ਲਈ 6,067 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 5,531 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 7 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 053 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 804 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,553 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 71, 696 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।