ਨਵੀਂ ਦਿੱਲੀ:ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 2,961 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,967,250 ਹੋ ਚੁੱਕੇ ਹਨ। ਭਾਰਤ ਵਿੱਚ ਕੁੱਲ ਐਕਟਿਵ ਮਾਮਲੇ ਪਹਿਲਾਂ ਨਾਲੋਂ ਘੱਟ ਕੇ 33, 232 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 6,135 ਲੋਕ ਕੋਰੋਨਾ ਨੂੰ ਮਾਤ ਦੇ ਸਕੇ, ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਗਿਣਤੀ ਕੁੱਲ 4,44, 05, 550 ਹੋ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 36 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 642 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.75 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.12 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.63 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,198 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 2,961 ਨਵੇਂ ਕੋਰੋਨਾ ਮਾਮਲੇ ਦਰਜ, ਪੰਜਾਬ ਵਿੱਚ 77 ਨਵੇਂ ਮਾਮਲੇ, 3 ਮੌਤਾਂ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 77 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 1.69 ਫੀਸਦੀ ਦਰਜ ਹੋਈ ਹੈ। ਉੱਥੇ ਹੀ, 20 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 10 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ 765 ਐਕਟਿਵ ਮਾਮਲੇ ਦਰਜ ਹੋਏ। ਇਕ ਮਰੀਜ਼ ਵੈਂਟੀਲੇਟਰ ਉੱਤੇ ਹੈ। ਉੱਥੇ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਹੁਸ਼ਿਆਰਪੁਰ ਵਿੱਚ 2 ਅਤੇ ਬਠਿੰਡਾ ਵਿੱਚ ਇਕ ਮਰੀਜ਼ ਦੀ ਮੌਤ ਹੋਈ ਹੈ।
- Firing In America: ਟੈਕਸਾਸ ਦੇ ਐਲਨ ਪ੍ਰੀਮੀਅਮ ਮਾਲ 'ਚ ਗੋਲੀਬਾਰੀ, ਹਮਲਾਵਰ ਸਮੇਤ 9 ਦੀ ਮੌਤ
- Kisan Mahapanchayat: ਪਹਿਲਵਾਨਾਂ ਦੇ ਸਮਰਥਨ ਵਿੱਚ ਅੱਜ ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਮਹਾਪੰਚਾਇਤ, ਸਖ਼ਤ ਸੁਰੱਖਿਆ ਪ੍ਰਬੰਧ
- Coronation : ਪ੍ਰਿੰਸ ਚਾਰਲਸ-III ਬਣੇ ਬਰਤਾਨ ਦੇ ਮਹਾਰਾਜਾ, ਸਮਾਗਮ ਦੌਰਾਨ ਹੋਈ ਤਾਜਪੋਸ਼ੀ
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 134 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਵੀਰਵਾਰ ਨੂੰ ਕੋਰੋਨਾ ਜਾਂਚ ਲਈ 5,118 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 4,557 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 6 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 92, 950 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 765 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,551 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 71, 634 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।