ਨਵੀਂ ਦਿੱਲੀ / ਪੰਜਾਬ :ਪਿਛਲੇ 24 ਘੰਟਿਆਂ 'ਚ, ਵੀਰਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 51 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,995, 055 ਹੋ ਚੁੱਕੇ ਹਨ। ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1, 476 ਦਰਜ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ 39 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 61, 664 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ ਕੋਈ ਵੀ ਮੌਤ ਦਰਜ ਨਹੀਂ ਹੋਈ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਹੋਣ ਵਾਲੀਆਂ ਕੁੱਲ ਮੌਤਾਂ ਦਾ ਅੰਕੜਾ 5,31, 915 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 485 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ। ਉੱਥੇ ਹੀ, ਬੀਤੇ ਦਿਨ ਕੋਰੋਨਾ ਵਾਇਰਸ ਟੈਸਟ ਕਰਨ ਲਈ ਕੁੱਲ 44, 517 ਮਰੀਜ਼ਾਂ ਦੇ ਸੈਂਪਲ ਲਏ ਗਏ।