ਨਵੀਂ ਦਿੱਲੀ:ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 5,874 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,945,389 ਹੋ ਚੁੱਕੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 16 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 533 ਹੋ ਚੁੱਕਾ ਹੈ। 24 ਘੰਟਿਆਂ ਵਿੱਚ 8,148 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 64, 841 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.79 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.31 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 4.25 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 3,167 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 43 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 2.48 ਫੀਸਦੀ ਦਰਜ ਹੋਈ ਹੈ। ਉੱਥੇ ਹੀ, 25 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 9 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,287 ਦਰਜ ਹੋਏ।