ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 656 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,982, 932 ਹੋ ਚੁੱਕੇ ਹਨ। ਉੱਥੇ ਹੀ ਬੀਤੇ ਦਿਨ ਕੋਰੋਨਾ ਨਾਲ 12 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 798 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 2,100 ਲੋਕ ਕੋਰੋਨਾ ਨੂੰ ਮਾਤ ਦੇ ਸਕੇ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 4,44,37, 304 ਹੋ ਗਈ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.79 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.56 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.07 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,010 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਦੇ 656 ਨਵੇਂ ਮਾਮਲੇ ਦਰਜ, 12 ਮੌਤਾਂ, ਪੰਜਾਬ ਵਿੱਚ 25 ਨਵੇਂ ਕੇਸ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 25 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.76 ਫੀਸਦੀ ਦਰਜ ਹੋਈ ਹੈ। ਉੱਥੇ ਹੀ, 5 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 2 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 202 ਐਕਟਿਵ ਮਾਮਲੇ ਦਰਜ ਹੋਏ ਹਨ।
- World Hypertension Day 2023: ਜਾਣੋ ਇਸਦੇ ਲੱਛਣ ਅਤੇ ਇਸਨੂੰ ਕੰਟਰੋਲ ਕਰਨ ਦੇ ਉਪਾਅ
- World Telecommunication Day 2023: ਜਾਣੋ ਇਸਦਾ ਇਤਿਹਾਸ ਅਤੇ ਇਸ ਸਾਲ ਦਾ ਥੀਮ
- Aaj Da Panchang 17 May : ਜਾਣੋ ਅੱਜ ਦਾ ਪੰਚਾਂਗ, ਕੀ ਹੈ ਅੱਜ ਦਾ ਸ਼ੁਭ ਅਤੇ ਅਸ਼ੁਭ ਸਮਾਂ
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 56 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 3,452 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 3,222 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 16 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 389 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 202 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,563 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 624 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।