ਨਵੀਂ ਦਿੱਲੀ:ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਦੇ 7,178 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 4,48,98,893 ਹੋ ਚੁੱਕੇ ਹਨ। ਇਸ ਦੇ ਨਾਲ ਹੀ ਬੀਤੇ ਦਿਨ ਕੋਰੇਨਾ ਪੀੜਤ 8 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 345 ਹੋ ਚੁੱਕਾ ਹੈ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 65, 683 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 9,011 ਲੋਕਾਂ ਨੇ ਇਸ ਭਿਆਨਕ ਬਿਮਾਰੀ ਨੂੰ ਮਾਤ ਦਿੱਤੀ ਹੈ, ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਗਿਣਤੀ 4,43, 01, 865 ਹੋ ਗਈ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.67 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 9.16 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.41 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ 'ਚ, 208 ਲੋਕਾਂ ਨੂੰ ਡੋਜ਼ ਦਿੱਤੀ ਗਈ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 78, 342 ਨਮੂਨੇ ਲਏ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 131 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 5.47 ਫੀਸਦੀ ਦਰਜ ਹੋਈ ਹੈ। ਉੱਥੇ ਹੀ, 33 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 14 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਨਾਲ 4 ਮਰੀਜ਼ਾਂ ਦੀ ਮੌਤ ਹੋਈ ਹੈ। ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,995 ਹਨ।